27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜੀ.ਐੱਸ.ਟੀ. ਘਟਾਉਣ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ- ਮਨਜੀਤ ਸਿੰਘ ਰਾਏ

Ad Position 21
No active advertisement
ਅਜੀਤ ਡੈਸਕ 25-09-2025
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀ.ਐੱਸ.ਟੀ) ਦੀਆਂ ਦਰਾਂ ਵਿਚ ਕਟੌਤੀ ਦਾ ਸਿੱਧਾ ਲਾਭ ਆਮ ਜਨਤਾ ਨੂੰ ਮਿਲੇਗਾ | ਇਹ ਗੱਲ ਭਾਜਪਾ ਆਗੂ ਮਨਜੀਤ ਸਿੰਘ ਰਾਏ ਨੇ ਮੰਗਲਵਾਰ ਨੂੰ ਫ਼ਾਜ਼ਿਲਕਾ ਦੇ ਇੱਕ ਨਿੱਜੀ ਹੋਟਲ ਵਿਚ ਕੀਤੀ ਪੈੱ੍ਰਸ ਕਾਨਫ਼ਰੰਸ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਆਮ ਆਦਮੀ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਫ਼ੈਸਲੇ ਲੈਂਦੇ ਹਨ | ਜੀ.ਐੱਸ.ਟੀ. ਘਟਾਉਣ ਨਾਲ ਜ਼ਰੂਰੀ ਵਸਤੂਆਂ ਅਤੇ ਖਪਤਕਾਰ ਵਸਤੂਆਂ ਸਸਤੀਆਂ ਹੋ ਜਾਣਗੀਆਂ | ਇਸ ਨਾਲ ਨਾ ਸਿਰਫ਼ ਆਮ ਖਪਤਕਾਰ ਨੂੰ ਫ਼ਾਇਦਾ ਹੋਵੇਗਾ ਸਗੋਂ ਛੋਟੇ ਦੁਕਾਨਦਾਰਾਂ, ਵਪਾਰੀਆਂ ਤੇ ਉਦਯੋਗ ਨੂੰ ਵੀ ਫ਼ਾਇਦਾ ਹੋਵੇਗਾ | ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਸ ਸਰਕਾਰੀ ਕਦਮ ਨਾਲ ਮਹਿੰਗਾਈ ਨੂੰ ਕੰਟਰੋਲ ਕਰਨ ਵਿਚ ਮਦਦ ਮਿਲੇਗੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਸੀਨੀਅਰ ਆਗੂ ਸੁਬੋਧ ਵਰਮਾ ਤੇ ਸੁਖਜਿੰਦਰ ਸਿੰਘ ਵੀ ਮੌਜੂਦ ਸਨ | ਸਾਰੇ ਆਗੂਆਂ ਨੇ ਸਰਬਸੰਮਤੀ ਨਾਲ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਦਾ ਇਹ ਫ਼ੈਸਲਾ ਜਨਤਾ ਲਈ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਕੇ.ਵੀ.ਕੇ. ਫ਼ਾਜ਼ਿਲਕਾ ਵਲੋਂ ਤਿੰਨ-ਦਿਨਾ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ 28 ਨੂੰ ਪਿੰਡ ਖਟਕੜ ਕਲਾਂ 'ਚ ਕੀਤਾ ਜਾਵੇਗਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ- ਰਾਜਪ੍ਰੀਤ ਸਿੰਘ
Ad Position 24