27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੇਂਦਰੀ ਟੀਮ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ

Ad Position 21
No active advertisement
ਅਜੀਤ ਡੈਸਕ 25-09-2025
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਜਾਇਜ਼ੇ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਅੱਜ ਫ਼ਾਜ਼ਿਲਕਾ ਜ਼ਿਲੇ੍ਹ ਦਾ ਦੌਰਾ ਕੀਤਾ ਗਿਆ | ਟੀਮ ਦੇ ਚੇਅਰਮੈਨ ਅਨਿਲ ਖਿਪਲ ਤੋਂ ਇਲਾਵਾ ਇਸ ਦੇ ਮੈਂਬਰ ਡਾ. ਸੁਭਾਸ਼ ਚੰਦਰ ਅਤੇ ਸ਼੍ਰੀ ਰਾਮ ਪ੍ਰਕਾਸ਼ ਮੀਨਾ ਨੇ ਪਿੰਡ ਮਹਾਤਮ ਨਗਰ ਆਦਿ ਪਹੁੰਚ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਆਪਣੀ ਰਿਪੋਰਟ ਤਿਆਰ ਕੀਤੀ | ਭੂਮੀ ਵਿਗਿਆਨੀ ਡਾ. ਕਾਮਿਨੀ ਵੀ ਹਾਜ਼ਰ ਸਨ | ਇਸ ਦੌਰਾਨ ਟੀਮ ਵੱਲੋਂ ਹੜ੍ਹਾਂ ਨਾਲ ਆਈ ਮਿੱਟੀ ਕੱਢਣ ਤੇ ਜ਼ਮੀਨ ਸੁਧਾਰ ਕਰਨ ਦੇ ਵਿਸ਼ੇ ਸਬੰਧੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਲਵਪ੍ਰੀਤ ਕੌਰ, ਤਹਿਸੀਲਦਾਰ ਜਸਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਜਿੰਦਰ ਕੁਮਾਰ ਕੰਬੋਜ, ਭੂਮੀ ਰੱਖਿਆ ਵਿਭਾਗ ਤੋਂ ਕਾਰਜਕਾਰੀ ਇੰਜੀਨੀਅਰ ਗੁਰਿੰਦਰ ਸਿੰਘ, ਐੱਸ. ਡੀ. ਓ. ਵਿਕਾਸ ਪੂਣੀਆਂ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ, ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਜਾਖੜ ਦੀ ਅਗਵਾਈ ਹੇਠ ਕਪਾਹ ਦੀ ਖੁੱਲ੍ਹੀ ਨਿਲਾਮੀ ਕਰਵਾਈ ਅਗਲੀ ਖ਼ਬਰ ਸਪਾਈਨ ਕਾਇਰੋਪ੍ਰੈਕਟਿਕ ਐਂਡ ਮੈਨੀਪੁਲੇਸ਼ਨ ਕੈਂਪ ਲਗਾਇਆ
Ad Position 24