ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅÏਰਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਕਾਇਮ ਰੱਖਣ ਲਈ ਪਿੰਡ ਓਝਾ ਵਾਲੀ ਦੇ ਆਂਗਣਵਾੜੀ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਗਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਖ਼ੁਸ਼ਬੂ ਸਵਨਾ ਨੇ ਪਹੁੰਚ ਕੇ ਅÏਰਤਾਂ ਨੂੰ ਸੈਨੇਟਰੀ ਪੈਡਸ ਦੀ ਵੰਡ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸੀ.ਡੀ.ਪੀ.ਓ ਨਵਦੀਪ ਭੰਡਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੈਡਮ ਖ਼ੁਸ਼ਬੂ ਸਵਨਾ ਨੇ ਅÏਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਹਿਲਾਵਾਂ ਸਾਰਾ ਘਰ ਪਰਿਵਾਰ ਸਾਂਭਦੀਆਂ ਹਨ, ਇਸ ਕਰਕੇ ਅÏਰਤਾਂ ਦੀ ਸਿਹਤ ਅਤੇ ਸੁਰੱਖਿਆ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸਰੀਰਕ ਪੱਖੋਂ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਮਹਿਲਾਵਾਂ ਨੂੰ ਸੈਨੇਟਰੀ ਪੈਡ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਸੈਨੇਟਰੀ ਪੈਡਸ ਦੀ ਵੰਡ ਕਰਨਾ ਹਾਈਜੀਨਿਕਤਾ ਦਾ ਪਸਾਰ ਕਰਨਾ ਹੈ | ਇਸ ਕਰਕੇ ਹਰੇਕ ਅÏਰਤ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮਾਂ, ਪਤਨੀ, ਭੈਣ ਸਿਹਤ ਪੱਖੋਂ ਤੰਦਰੁਸਤ ਰਹੇਗੀ ਤਾਂ ਹੀ ਉਹ ਆਪਣੇ ਪਰਿਵਾਰ ਦੀ ਬਿਹਤਰ ਤਰੀਕੇ ਨਾਲ ਸੰਭਾਲ ਕਰ ਸਕੇਗੀ | ਉਨ੍ਹਾਂ ਕਿਹਾ ਕਿ ਅÏਰਤ ਨੂੰ ਜੋ ਮਹੀਨਾਵਾਰ ਪੀਰੀਅਡ (ਮੈਨਸਟਰੂਅਲ) ਜਿਨ੍ਹਾਂ ਨਾਲ ਕਈ ਵਾਰ ਮਹਿਲਾਵਾਂ ਨੂੰ ਸਰੀਰਕ ਪੱਖੋਂ ਦਿੱਕਤਾਂ ਆਉਂਦੀਆਂ ਹਨ, ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਹੀ ਸੈਨੇਟਰੀ ਪੈਡਸ ਸਮੇਤ ਹੋਰ ਜ਼ਰੂਰੀ ਵਸਤੂਆਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਅÏਰਤਾਂ ਇਨ੍ਹਾਂ ਵਸਤਾਂ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਠੀਕ ਰੱਖ ਸਕਣ |