27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਜਲਾਲਾਬਾਦ, 24 ਸਤੰਬਰ (ਚੁਚਰਾ)-ਆਪਣਾ ਪੰਜਾਬ ਫਾਊਾਡੇਸ਼ਨ ਦੇ ਸੱਦੇ ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਪਬਲਿਕ ਸਕੂਲ ਵਲੋਂ ਵੀ ਵਿਸ਼ਵ ਪੰਜਾਬੀ ਦਿਵਸ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਵਿਚ ਬੋਲ ਲਿਖਤ, ਪੋਸਟਰ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ, ਪੰਜਾਬੀ ਭਾਸ਼ਣ ਮੁਕਾਬਲਾ, ਕਵਿਤਾ ਉਚਾਰਨ ਮੁਕਾਬਲਾ, ਪੰਜਾਬੀ ਅੱਖਰੀ ਮੁਕਾਬਲਾ, ਆਦਿ ਮੁਕਾਬਲੇ ਕਰਵਾਏ ਗਏ | ਇੱਥੇ ਇਹ ਵਿਸ਼ੇਸ਼ ਦੱਸਣਯੋਗ ਹੈ ਕਿ ਵਿਦਿਆਰਥੀ ਪੂਰਨ ਤੌਰ ਤੇ ਪੰਜਾਬੀ ਪਹਿਰਾਵੇ ਵਿਚ ਆਏ ਸਨ ਅਤੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਦੇ ਦਿਖਾਈ ਦਿੱਤੇ | ਸਕੂਲ ਪਿ੍ੰਸੀਪਲ ਮੈਡਮ ਪਰਵਿੰਦਰਜੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਹੋਰ ਭਾਸ਼ਾਵਾਂ ਸਿੱਖਣਾ ਬੁਰੀ ਗੱਲ ਨਹੀਂ, ਪਰ ਆਪਣੀ ਮਾਂ ਬੋਲੀ ਪੰਜਾਬੀ ਪੂਰਨ ਸਤਿਕਾਰ ਮਿਲਣਾ ਚਾਹੀਦਾ ਹੈ | ਸਾਡਾ ਹਰ ਇੱਕ ਪੰਜਾਬੀ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਸਿਰਫ਼ ਪੰਜਾਬ ਵਿਚ ਨਹੀਂ, ਸਗੋਂ ਵਿਸ਼ਵ ਪੱਧਰ ਤੇ ਆਪਣੀ ਪੰਜਾਬੀ ਮਾਤ ਭਾਸ਼ਾ ਨੂੰ ਸਤਿਕਾਰ ਦੇਈਏ, ਹਰ ਇੱਕ ਪੰਜਾਬੀ ਨੂੰ ਆਪਣੇ ਪੰਜਾਬੀ ਹੋਣ ਦਾ ਮਾਣ ਹੋਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਪਰਾਲੀ ਦੇ ਰੇਟ ਤੈਅ ਕਰਨ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਬੈਲਰ ਚਾਲਕਾਂ ਵਿਚਾਲੇ ਮੀਟਿੰਗ ਅਗਲੀ ਖ਼ਬਰ ਪ੍ਰੋਫ਼ੈਸਰ ਜਤਿੰਦਰ ਕੌਰ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ
Ad Position 24