02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅਬੋਹਰ ਦੇ ਵੱਖ-ਵੱਖ ਇਲਾਕਿਆਂ 'ਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 26-09-2025
ਅਬੋਹਰ, 25 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਐੱਸ.ਡੀ.ਐੱਮ. ਅਬੋਹਰ ਕਿ੍ਸ਼ਨਪਾਲ ਰਾਜਪੂਤ ਨੇ ਦੱਸਿਆ ਕਿ ਅਬੋਹਰ ਦੇ ਵਰਿਆਮ ਨਗਰ, ਸੁਭਾਸ਼ ਨਗਰ, ਸੀਤੋ ਰੋਡ ਅਤੇ ਲੂਣਾ ਹਸਪਤਾਲ ਦੇ ਨੇੜੇ ਦੇ ਇਲਾਕੇ ਦੇ ਵਸਨੀਕਾਂ ਨੇ ਸੀਵਰੇਜ ਓਵਰਫ਼ਲੋ ਹੋਣ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਇਹ ਸੀਵਰੇਜ ਪਿਛਲੇ ਕੁੱਝ ਮਹੀਨਿਆਂ ਤੋਂ ਓਵਰਫ਼ਲੋ ਹੋ ਰਿਹਾ ਸੀ ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਪਿਛਲੇ ਕੁੱਝ ਦਿਨਾਂ ਤੋਂ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਉਹ ਮੌਜੂਦਾ ਹਾਲਾਤ ਦਾ ਜਾਇਜ਼ਾ ਲਈ ਮੌਕੇ ਵਾਲੇ ਸਥਾਨ 'ਤੇ ਪਹੁੰਚੇ ਤੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਲਦੀ ਹੀ ਲੋਕਾਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ ਤੇ ਜੇਕਰ ਕੋਈ ਹੋਰ ਵੀ ਸਮੱਸਿਆ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਉਸ ਸਮੱਸਿਆ ਦਾ ਵੀ ਹੱਲ ਕਰ ਸਕਣ | ਉਪਰੰਤ ਇਲਾਕੇ ਦੇ ਲੋਕਾਂ ਨੇ ਐਸ.ਡੀ.ਐਮ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਸੰਤੁਸ਼ਟੀ ਹੈ ਕਿ ਸੀਵਰੇਜ ਓਵਰਫ਼ਲੋ ਸਮੱਸਿਆ ਤੋਂ ਉਨ੍ਹਾਂ ਨੂੰ ਨਿਜਾਤ ਮਿਲ ਜਾਵੇਗੀ | ਇਸ ਮੌਕੇ ਨਗਰ ਨਿਗਮ ਦੇ ਜੇ. ਈ. ਸ਼ਵਿੰਦਰ ਸਿੰਘ ਤੇ ਨੀਰਜ ਸਚਦੇਵਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਏ.ਚੇਲਾ ਕੁਮਾਰ ਨੇ ਸੰਗਠਨ ਸਿਰਜਣ ਅਭਿਆਨ ਤਹਿਤ ਬੱਲੂਆਣਾ ਹਲਕੇ 'ਚ ਵਰਕਰਾਂ ਨਾਲ ਕੀਤੀ ਮ... ਅਗਲੀ ਖ਼ਬਰ ਡਾ: ਰੋਹਿਤ ਗੋਇਲ ਨੇ ਸਿਵਲ ਸਰਜਨ ਫ਼ਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ <br/>
Ad Position 24