02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਏ.ਚੇਲਾ ਕੁਮਾਰ ਨੇ ਸੰਗਠਨ ਸਿਰਜਣ ਅਭਿਆਨ ਤਹਿਤ ਬੱਲੂਆਣਾ ਹਲਕੇ 'ਚ ਵਰਕਰਾਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਆਬਜ਼ਰਵਰ ਏ.ਚੇਲਾ ਕੁਮਾਰ ਨਾਲ ਗੱਲਬਾਤ ਕਰਦੇ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਅਤੇ ਏ.ਚੇਲਾ ਕੁਮਾਰ ਨੂੰ ਸਨਮਾਨਿਤ ਕਰਦੀ ਬੱਲੂਆਣਾ ਹਲਕੇ ਦੀ ਲੀਡਰਸ਼ਿਪ | ਤਸਵੀਰਾਂ-ਤੇਜਿੰਦਰ ਸਿੰਘ ਖ਼ਾਲਸਾ <br/> 26-09-2025
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਕਾਂਗਰਸ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਠਨ ਸਿਰਜਣ ਅਭਿਆਨ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਬਜ਼ਰਵਰ ਅਤੇ ਸਾਬਕਾ ਸੰਸਦ ਮੈਂਬਰ ਏ.ਚੇਲਾ ਕੁਮਾਰ ਨੇ ਬੱਲੂਆਣਾ ਹਲਕੇ ਵਿਚ ਮੀਟਿੰਗ ਕਰਦੇ ਹੋਏ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਨਬਜ਼ ਟਟੋਲੀ | ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਵਲੋ ਪੰਜਾਬ ਵਿਚ ਜ਼ਿਲ੍ਹਾ ਪੱਧਰ 'ਤੇ ਸੰਗਠਨ ਦੀ ਮਜ਼ਬੂਤੀ ਦੇ ਲਈ ਸੰਗਠਨ ਸਿਰਜਣ ਅਭਿਆਨ ਚਲਾਇਆ ਗਿਆ ਹੈ ਜਿਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਲਈ ਸਾਬਕਾ ਸੰਸਦ ਮੈਂਬਰ ਏ.ਚੇਲਾ ਕੁਮਾਰ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਲੜੀ ਤਹਿਤ ਉਨ੍ਹਾਂ ਬੱਲੂਆਣਾ ਹਲਕੇ ਦੇ ਬਲਾਕ ਬੱਲੂਆਣਾ ਦੇ ਅਧੀਨ ਪਿੰਡ ਬੁਰਜ ਮੁਹਾਰ ਕਾਲੋਨੀ ਅਤੇ ਬਲਾਕ ਬਹਾਵਵਾਲਾ ਤਹਿਤ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਕਮਿਊਨਿਟੀ ਹਾਲ ਵਿਖੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ, ਬੱਲੂਆਣਾ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ, ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ, ਬਲਾਕ ਪ੍ਰਧਾਨ ਰਾਜਿੰਦਰ ਪੂਨੀਆ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ ਸਣੇ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ | ਸਾਬਕਾ ਸੰਸਦ ਮੈਂਬਰ ਤੇ ਆਬਜ਼ਰਵਰ ਏ.ਚੇਲਾ ਕੁਮਾਰ ਨੇ ਬੱਲੂਆਣਾ ਹਲਕੇ ਵਿਚ ਕਾਂਗਰਸ ਦੀ ਮੌਜੂਦਾ ਸਥਿਤੀ ਤੇ ਵਰਕਰਾਂ ਦੇ ਸੰਗਠਨ ਨੂੰ ਮਜ਼ਬੂਤੀ ਦੇਣ ਲਈ ਵਰਕਰਾਂ ਨਾਲ ਅਲੱਗ-ਅਲੱਗ ਮੀਟਿੰਗ ਕਰਦੇ ਹੋਏ ਗੱਲਬਾਤ ਕੀਤੀ | ਏ.ਚੇਲਾ ਕੁਮਾਰ ਨੇ ਦੱਸਿਆ ਕਿ ਉਹ ਬਲਾਕ ਪੱਧਰ 'ਤੇ ਵਰਕਰਾਂ ਵਲੋਂ ਮਿਲੀ ਰਾਏ ਨੂੰ ਪਾਰਟੀ ਹਾਈਕਮਾਨ ਤੱਕ ਸੌਂਪਣਗੇ | ਉਪਰੰਤ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਪਾਰਟੀ ਦੇ ਸੰਗਠਨ ਦੀ ਨਿਯੁਕਤੀ ਕੀਤੀ ਜਾਵੇਗੀ | ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਆਬਜ਼ਰਵਰ ਏ.ਚੇਲਾ ਕੁਮਾਰ ਦਾ ਬੱਲੂਆਣਾ ਹਲਕਾ ਵਿਚ ਆਉਣ 'ਤੇ ਨਿੱਘਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ | ਇਸ ਮੌਕੇ ਬੱਲੂਆਣਾ ਹਲਕੇ ਦੇ ਕੋਆਰਡੀਨੇਟਰ ਦੀਪਕ ਗਰਗ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਆਗੂ ਕਿੰਗਪਾਲ ਸਿੰਘ ਦਾਨੇਵਾਲਾ ਸਰਪੰਚ, ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਸਿੱਧੂ, ਸਰਪੰਚ ਅਮਨਦੀਪ ਸਿੰਘ ਧਾਲੀਵਾਲ, ਮਲਕੀਤ ਸਿੰਘ, ਮਹਿੰਦਰ ਮੇਘ, ਰਾਜਿੰਦਰ ਕੰਬੋਜ, ਸੁਖਵੰਤ ਸਿੰਘ ਬਰਾੜ ਖਿੱਪਾਵਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਆਬਜ਼ਰਵਰ ਨੇ ਕਾਂਗਰਸੀ ਵਰਕਰਾਂ ਤੋਂ ਮੌਜੂਦਾ ਸਥਿਤੀ ਜਾਣੀ ਅਗਲੀ ਖ਼ਬਰ ਅਬੋਹਰ ਦੇ ਵੱਖ-ਵੱਖ ਇਲਾਕਿਆਂ 'ਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ <br/>
Ad Position 24