ਮੰਡੀ ਅਰਨੀਵਾਲਾ, 25 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਰਨੀਵਾਲਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਆਪਣਾ ਪੰਜਾਬ ਫਾੳਾੂਡੇਸ਼ਨ ਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋ ਮਨਾਇਆ ਗਿਆ | ਸਕੂਲ ਵਿਚ ਅਧਿਆਪਕਾਂ ਤੇ ਬੱਚਿਆਂ ਵੱਲੋਂ ਪੰਜਾਬੀ ਪਹਿਰਾਵਾ ਪਹਿਨਿਆ ਗਿਆ | ਬੱਚਿਆਂ ਦੀਆਂ ਪੰਜਾਬੀ ਮਾਂ ਬੋਲੀ 'ਚ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ ਕਿ ਸ਼ਬਦ, ਕਵਿਤਾ, ਭਾਸ਼ਣ, ਨਾਟਕ ਪੇਸ਼ ਕੀਤੇ ਗਏ | ਇਸ ਨਾਲ ਹੀ ਪੰਜਾਬੀ ਭਾਸ਼ਾ ਪੜ੍ਹਨ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਸਕੂਲ ਚੇਅਰਮੈਨ ਰਜਿੰਦਰ ਸਿੰਘ ਹੰਸ ਨੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਬਾਰੇ ਜਾਣਕਾਰੀ ਦਿੱਤੀ ਜਿਸ ਕਰਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਇਸ ਦੇ ਨਾਲ ਹੀ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰੇਮ ਕੰਬੋਜ ਨੇ ਦੱਸਿਆ ਕਿ ਆਉਣ ਵਾਲੇ ਹਰ ਸਾਲ 23 ਸਤੰਬਰ ਨੂੰ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ |