02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਹੱਦੀ ਖੇਤਰ ਢਾਣੀ ਬਚਨ ਸਿੰਘ ਵਿਖੇ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ <br/>

Ad Position 21
No active advertisement
ਅਜੀਤ ਡੈਸਕ 26-09-2025
ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)-ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ, ਪਿੰਡਾਂ ਤੇ ਢਾਣੀਆਂ ਨੂੰ ਮੁੜ ਸੁਰਜੀਤ ਕਰਨ ਹਿਤ ਲਗਾਤਾਰ ਉਪਰਾਲੇ ਜਾਰੀ ਹਨ | ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਲਗਾਤਾਰ ਹੜ੍ਹ ਪੀੜਤਾਂ ਦੀ ਬਾਂਹ ਫੜ ਰਹੀਆਂ ਹਨ ਤੇ ਔਖੇ ਸਮੇਂ ਵਿਚ ਉਨ੍ਹਾਂ ਦਾ ਸਹਾਰਾ ਬਣਿਆ ਜਾ ਰਿਹਾ ਹੈ | ਇਸੇ ਲਗਾਤਾਰਤਾ ਵਿਚ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਲਾਈਨਜ਼ ਕਲੱਬ ਜਲਾਲਾਬਾਦ ਵਲੋਂ ਮੁਹੱਈਆ ਕਰਵਾਏ ਗਏ ਰਾਸ਼ਨ ਨੂੰ ਢਾਣੀ ਬਚਨ ਸਿੰਘ ਦੇ ਲੋਕਾਂ ਤੱਕ ਪੁੱਜਦਾ ਕੀਤਾ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੀ ਲਪੇਟ 'ਚ ਆਏ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਮਦਦਗਾਰ ਬਣੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਕਿਸੇ ਵੀ ਨਾਗਰਿਕ ਤੇ ਬੇਜ਼ਬਾਨ ਨੂੰ ਰਾਹਤ ਸਮਗਰੀ ਪੱਖੋਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਤੇ ਰਾਹਤ ਸਮੱਗਰੀ ਦੀ ਵੰਡ ਅਜੇ ਵੀ ਜਾਰੀ ਹੈ | ਉਨ੍ਹਾਂ ਆਖਿਆ ਕਿ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ ਵੰਡਿਆ ਜਾ ਰਿਹਾ ਹੈ ਤੇ ਪਸ਼ੂ ਪਾਲਕਾਂ ਨੂੰ ਵੀ ਪਸ਼ੂਆਂ ਵਾਸਤੇ ਕੈਟਲ ਫੀਡ ਵੀ ਮੁਹੱਈਆ ਕਰਵਾਈਆਂ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਕਰਨ ਹਿਤ ਪਿੱਛੇ ਨਹੀਂ ਹਨ, ਸਗੋਂ ਵੱਧ ਚੜ੍ਹ ਕੇ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ/ਢਾਣੀਆਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਘੁੰਮ ਕੇ ਦਵਾਈਆਂ ਮੁਹੱਈਆ ਕਰਵਾ ਰਹੀਆਂ ਹਨ | ਇਸ ਤੋਂ ਇਲਾਵਾ ਜਾਗਰੂਕ ਕੀਤਾ ਜਾ ਰਿਹਾ ਹੈ ਜ਼ਿਆਦਾ ਦੇਰ ਕਿਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ, ਮਲੇਰੀਆ ਆਦਿ ਬਿਮਾਰੀ ਦਾ ਫੈਲਾਅ ਨਾ ਹੋ ਸਕੇ ਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਛਾਏ <br/> ਅਗਲੀ ਖ਼ਬਰ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਦੇ ਪੋਪੜਾ ਪਿੰਡ ਦੇ ਕਿਸਾਨਾਂ ਵਲੋਂ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ <br/>
Ad Position 24