03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਾ. ਰਿੰਕੂ ਚਾਵਲਾ ਤਰੱਕੀ ਹੋਣ ਉਪਰੰਤ ਬਣੇ ਜ਼ਿਲ੍ਹਾ ਟੀਕਾਕਰਨ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਪੰਜਾਬ ਵਲੋਂ ਕੀਤੇ ਗਏ ਹੁਕਮਾਂ ਤਹਿਤ ਵਿਭਾਗੀ ਤਰੱਕੀ ਹੋਣ 'ਤੇ ਡਾਕਟਰ ਰਿੰਕੂ ਚਾਵਲਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਵਲੋਂ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਤੇ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਦੀ ਮੌਜੂਦਗੀ ਵਿਚ ਬਤੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਹੁਦਾ ਸੰਭਾਲਿਆ ਗਿਆ | ਇਸ ਦੌਰਾਨ ਦਫ਼ਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਫ਼ਾਜ਼ਿਲਕਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ | ਵਰਨਣਯੋਗ ਹੈ ਕਿ ਡਾ.ਰਿੰਕੂ ਚਾਵਲਾ ਪਿਛਲੇ ਲੰਮੇ ਸਮੇਂ ਤੋਂ ਬਤੌਰ ਬੱਚਿਆਂ ਦੇ ਰੋਗਾਂ ਦੇ ਮਾਹਿਰ ਵਜੋਂ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ | ਇਸ ਸਮੇਂ ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨਗੇ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਦਿੱਤੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਟੀਕਾਕਰਨ ਪੋ੍ਰਗਰਾਮ ਦੇ 100 ਪ੍ਰਤੀਸ਼ਤ ਟੀਚੇ ਪੂਰੇ ਕਰਨਗੇ | ਉਨ੍ਹਾਂ ਸਮੂਹ ਸਟਾਫ਼, ਪਿੰਡ ਪੰਚਾਇਤਾਂ, ਪੇਂਡੂ ਸਿਹਤ ਕਮੇਟੀਆਂ, ਸਮਾਜਸੇਵੀ ਸੰਸਥਾਵਾਂ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾਕਰਨ ਪ੍ਰੋਗਰਾਮ ਵਿਚ ਸਹਿਯੋਗ ਦੀ ਅਪੀਲ ਕੀਤੀ | ਇਸ ਸਮੇਂ ਵਿਨੋਦ ਖੁਰਾਨਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਵਿਪਨ ਸ਼ਰਮਾ ਸੀਨੀਅਰ ਸਹਾਇਕ, ਰੋਹਿਤ ਸਟੈਨੋ, ਸੰਜੀਵ ਕੁਮਾਰ, ਬਲਜੀਤ ਸਿੰਘ, ਸ਼ਵੇਤਾ ਨਾਗਪਾਲ ਹਾਜ਼ਰ ਹਨ |

Ad Position 22
No active advertisement
ਪਿਛਲੀ ਖ਼ਬਰ ਐਨ.ਐੱਸ.ਐੱਸ. ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਮਿਊਾਸੀਪਲ ਪੈਨਸ਼ਨਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਗਠਨ <br/>
Ad Position 24