ਮੰਡੀ ਅਰਨੀਵਾਲਾ, 25 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਪੰਜਾਬ ਸਰਕਾਰ ਵਲੋਂ ਅਣ-ਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਜ਼ਮੀਨ ਦੀ ਰਜਿਸਟਰੀ ਬਿਨਾਂ ਐਨ.ਓ.ਸੀ. ਦੇ ਕਰਵਾਉਣ ਲਈ 31 ਅਗਸਤ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ | ਹੁਣ ਇਹ ਸਮਾਂ ਲੰਘਣ ਮਗਰੋਂ ਇਸ ਦੀ ਮਿਆਦ ਵਿਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਕੁੱਝ ਵਸਨੀਕਾਂ ਨੇ ਦੱਸਿਆ ਕਿ ਅਗਸਤ ਮਹੀਨੇ ਵਿਚ ਪੰਜਾਬ ਵਿਚ ਹੜ੍ਹ ਤੇ ਬਾਰਸ਼ਾਂ ਦਾ ਜ਼ੋਰ ਹੋਣ ਕਰਕੇ ਲੋਕਾਂ ਦਾ ਬਹੁਤ ਸਾਰਾ ਆਰਥਿਕ ਨੁਕਸਾਨ ਹੋ ਗਿਆ ਹੈ ਤੇ ਲੋਕ ਆਪਣੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਨਹੀਂ ਕਰਵਾ ਸਕੇ | ਸਰਕਾਰ ਨੂੰ ਇਸ ਦੀ ਮਿਆਦ ਵਿਚ ਵਾਧਾ ਕਰਕੇ ਉਨ੍ਹਾਂ ਲੋਕਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਜੋ ਕਿਸੇ ਕਾਰਨ ਇਸ ਮੌਕੇ ਦਾ ਲਾਭ ਨਹੀਂ ਉਠਾ ਸਕੇ |