03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕ ਸਵਨਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 26-09-2025
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਹੜ੍ਹਾਂ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁੜ ਵਸੇਬਾ ਕਰਨ ਅਤੇ ਲੀਹ 'ਤੇ ਲਿਆਉਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ | ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾਂ ਨਾਨਕਾ ਆਦਿ ਪਿੰਡਾਂ ਵਿਖੇ ਦੌਰੇ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਲਗਾਤਾਰ ਪਿੰਡਾਂ ਵਿਚ ਵਿਚਰ ਰਹੇ ਹਨ ਤਾਂ ਜੋ ਪਿੰਡਾਂ ਵਿਚ ਜ਼ਮੀਨਾਂ, ਮਕਾਨਾਂ ਤੇ ਬੇਜ਼ੁਬਾਨਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਤੇਜ਼ੀ ਨਾਲ ਗਿਰਦਾਵਰੀ ਕਰ ਕੇ ਸਰਵੇ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੀ ਜਾਵੇ ਤੇ ਜਲਦ ਤੋਂ ਜਲਦ ਮੁਆਵਜ਼ਾ ਦਵਾਇਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਸਰਵੇ ਰਿਪੋਰਟ ਤਿਆਰ ਕਰਕੇ ਮੁਆਵਜ਼ਾ ਦੇਣ ਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਇਸ ਦੌਰਾਨ ਪਾਣੀ ਕਰਕੇ ਨੁਕਸਾਨੀਆ ਗਈਆਂ ਸੜਕਾਂ ਦੀ ਮੁਰੰਮਤ ਕਰਨ ਸੰਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਇਸ ਮੌਕੇ ਤਹਿਸੀਲਦਾਰ ਜਸਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਾਜੇਸ਼ ਗਰੋਵਰ, ਐੱਸ. ਡੀ. ਓ. ਮਨਪ੍ਰੀਤ ਕੰਬੋਜ, ਪੰਚਾਇਤ ਅਫ਼ਸਰ ਦਰਸ਼ਨ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਵਲੋਂ ਸਿਕੰਦਰ ਸਿੰਘ ਨੂੰ ਵਧਾਈਆਂ <br/>
Ad Position 24