03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਥਲੈਟਿਕਸ ਮੁਕਾਬਲਿਆਂ 'ਚ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 26-09-2025
ਮੰਡੀ ਅਰਨੀਵਾਲਾ 25 ਸਤੰਬਰ(ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮੰਡੀ ਅਰਨੀਵਾਲਾ ਦੀਆਂ ਲੜਕੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ੋਨ ਪੱਧਰੀ ਐਥਲੈਟਿਕਸ ਸਕੂਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਅੰਡਰ- 14,17,19 ਵਰਗ ਵਿਚ ਲੜਕੀਆਂ ਨੇ 6 ਸੋਨੇ ਦੇ ਤਗਮੇ, 4 ਚਾਂਦੀ, 7 ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਹ ਟੂਰਨਾਮੈਂਟ ਜ਼ੋਨ ਨਕੇਰੀਆਂ ਵਿਚ ਰੈਡੀਐਂਟ ਪਬਲਿਕ ਸਕੂਲ ਵਿਚ ਕਰਵਾਈਆਂ ਗਿਆ | ਇਲਾਕੇ ਦਾ ਇੱਕੋ ਇੱਕ ਸਕੂਲ ਜਿਸ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਵਿਦਿਆਰਥੀਆਂ ਦੇ ਸਭਿਆਚਾਰਕ ਤੇ ਸਰੀਰਕ ਵਿਕਾਸ ਕਾਰਜਾਂ ਉਪਰ ਵਧੇਰੇ ਜ਼ੋਰ ਦਿੱਤਾ ਜਾਂਦਾ ਹੈ ਜਿਸ ਕਰਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਇਸ ਦੇ ਨਾਲ ਹੀ ਸਕੂਲ ਚੇਅਰਮੈਨ ਸਰਦਾਰ ਰਜਿੰਦਰ ਸਿੰਘ ਹੰਸ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਵੀ ਸਕੂਲ ਬੱਚਿਆਂ ਲਈ ਹੋਰ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸਕੂਲ ਪਿ੍ੰਸੀਪਲ ਪ੍ਰੇਮ ਕੰਬੋਜ ਨੇ ਸ਼ਾਨਦਾਰ ਸਫਲਤਾ ਲਈ ਕੋਚਾਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡਾ. ਨੀਤੂ ਉਪਵੇਜਾ ਨੇ ਬੀ.ਐੱਡ ਦੇ ਵਿਦਿਆਰਥੀਆਂ ਲਈ ਲਿਖੀ ਪੁਸਤਕ ਅਗਲੀ ਖ਼ਬਰ ਅਬੋਹਰ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
Ad Position 24