ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾਂਦਾ ਹੈ | ਇਸ ਦਿਨ ਰਾਸ਼ਟਰ ਆਪਣੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਾ ਹੈ | ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ 2025 ਨੂੰ ਮਨਾਇਆ ਜਾਣਾ ਹੈ | ਝੰਡੇ ਸਨਮਾਨ ਵਿਚ ਵਿੱਤੀ ਅੰਸ਼ ਦਾਨ ਇਕੱਠਾ ਕੀਤਾ ਜਾਂਦਾ ਹੈ | ਇਕੱਤਰ ਹੋਈ ਰਾਸ਼ੀ ਭਲਾਈ ਸਕੀਮਾਂ ਵਿਚ ਵਰਤੀ ਜਾਂਦੀ ਹੈ | ਝੰਡਾ ਦਿਵਸ ਸੰਬੰਧੀ ਦਾਨ ਕੀਤੀ ਰਾਸ਼ੀ ਇਨਕਮ ਟੈਕਸ ਮੁਕਤ ਹੁੰਦੀ ਹੈ |