ਜਲਾਲਾਬਾਦ, 25 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)- ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਮੈਨੇਜਮੈਂਟ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਤੇ ਪਿੰ੍ਰਸੀਪਲ ਡਾ.ਨੀਤਿਕਾ ਦੀ ਯੋਗ ਅਗਵਾਈ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ (ਰੈੱਡ ਰੀਬਨ ਕਲੱਬ) ਜ਼ਿਲ੍ਹਾ ਪੱਧਰੀ ਨਸ਼ੇ ਦੀ ਦੁਰਵਰਤੋਂ ਤੇ ਨਿਰਭਰਤਾ ਬਾਰੇ ਜਾਗਰੂਕਤਾ ਕਰਨ ਲਈ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਐਡਵੋਕੇਸੀ ਮੀਟਿੰਗ ਤੇ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਅੱਜ ਡੀ.ਏ.ਵੀ. ਕਾਲਜ ਅਬੋਹਰ ਵਿਖੇ ਇਸ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ ਦੂਜਾ ਸਥਾਨ ਤੇ ਭਾਗ ਸਿੰਘ ਕਾਲਜ ਅਬੋਹਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਦੇ ਪਿੰ੍ਰਸੀਪਲ ਡਾ.ਨੀਤਿਕਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਹਾਇਕ ਪ੍ਰੋਫੈਸਰ ਅਮਨਦੀਪ ਅਤੇ ਮਿਸ ਰਿੰਕਲ ਦੀ ਦੇਖ-ਰੇਖ ਹੇਠ ਮੁਕਾਬਲਾ ਕਰਵਾਇਆ ਗਿਆ |