ਮੰਡੀ ਘੁਬਾਇਆ, 26 ਸਤੰਬਰ (ਅਮਨ ਬਵੇਜਾ)- ਜਲਾਲਾਬਾਦ ਅਧੀਨ ਪੈਂਦੇ ਪਿੰਡ ਲਮੋਚੜ ਦੇ ਇੱਕ ਨੌਜਵਾਨ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਮਿ੍ਤਕ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ | ਮਿ੍ਤਕ ਦੇ ਰਿਸ਼ਤੇਦਾਰਾਂ ਦੇ ਕਹਿਣ ਅਨੁਸਾਰ ਸਾਜਨ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਲਮੋਚੜ ਦੇ ਘਰ ਉਸਾਰੀ ਲੱਗੀ ਹੋਈ ਸੀ ਤੇ ਇਸ ਲਈ ਰੇਤ ਮੰਗਵਾਇਆ ਸੀ ਅਤੇ ਉਸ ਨਜਾਇਜ਼ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੂੰ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਪਕੜਿਆ ਗਿਆ ਜਿਸ ਤੋਂ ਬਾਅਦ ਉਕਤ ਟਰੈਕਟਰ ਟਰਾਲੀ ਚਾਲਕ ਵੱਲੋਂ ਸਾਜਨ ਨੂੰ ਮੌਕੇ 'ਤੇ ਬੁਲਾਇਆ ਗਿਆ ਕਿ ਰੇਤ ਨਾਲ ਭਰਿਆ ਟਰੈਕਟਰ ਟਰਾਲੀ ਵਿਭਾਗ ਨੇ ਫੜ੍ਹ ਲਿਆ ਹੈ ਤੇ ਪੈਸੇ ਲੈ ਕੇ ਆ ਟਰੈਕਟਰ ਟਰਾਲੀ ਛੁਡਵਾਉਣਾ ਹੈ ਤੇ ਪੈਸੇ ਲੈ ਕੇ ਸਾਜਨ ਉਸ ਦੇ ਪਿੱਛੇ ਗਿਆ ਤੇ ਕੁੱਝ ਘੰਟਿਆਂ ਬਾਅਦ ਪੜਤਾਲ ਕਰਨ 'ਤੇ ਪਤਾ ਲੱਗਿਆ ਕਿ ਮਿ੍ਤਕ ਦੀ ਲਾਸ਼ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ਸਥਿਤ ਘੁਬਾਇਆ ਦੇ ਇੱਕ ਨਿੱਜੀ ਢਾਬੇ ਕੋਲ ਮਿਲੀ ਤੇ ਜਿਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਸਾਜਨ ਨੂੰ ਮਿ੍ਤਕ ਐਲਾਨਿਆ ਗਿਆ ਅਤੇ ਪਰਿਵਾਰ ਮੁਤਾਬਿਕ ਪੁਲਿਸ ਵੱਲੋਂ ਲੜਕੇ ਦੀ ਕੁੱਟਮਾਰ ਕਰਨ ਤੋਂ ਬਾਅਦ ਹੀ ਉਸ ਦੀ ਮੌਤ ਹੋਈ ਹੈ ਤੇ ਗ਼ੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਜਾਮ ਕਰ ਦਿੱਤਾ ਤੇ ਇਨਸਾਫ਼ ਦੀ ਮੰਗ ਕੀਤੀ ਗਈ¢ ਮੌਕੇ 'ਤੇ ਪਹੁੰਚੇ ਸਦਰ ਥਾਣਾ ਜਲਾਲਾਬਾਦ ਦੇ ਮੁਖੀ ਅੰਗਰੇਜ਼ ਸਿੰਘ ਤੇ ਚੌਂਕੀ ਇੰਚਾਰਜ ਬਲਕਾਰ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |