13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਧਾਇਕ ਸੰਦੀਪ ਜਾਖੜ ਨੇ ਅਕਾਲੀ ਆਗੂ ਗੁਰਲਾਲ ਸਿੰਘ ਦਾਨੇਵਾਲੀਆ ਦਾ ਹਾਲ ਜਾਣਿਆ <br/>

Ad Position 21
No active advertisement
ਅਜੀਤ ਡੈਸਕ 27-09-2025
ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)- ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਦੇ ਨਿਵਾਸ ਸਥਾਨ 'ਤੇ ਪਿੰਡ ਦਾਨੇਵਾਲਾ ਪੁੱਜ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ | ਹਲਕਾ ਅਬੋਹਰ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਨੇ ਕੁੱਝ ਦਿਨ ਪਹਿਲਾਂ ਹੀ ਆਪਣੇ ਗੋਡਿਆ ਦਾ ਆਪ੍ਰੇਸ਼ਨ ਕਰਵਾਇਆ ਸੀ ਪਰ ਇਸ ਦੌਰਾਨ ਉਨ੍ਹਾਂ ਦੇ ਇਕ ਗੋਡੇ 'ਤੇ ਸੱਟ ਲੱਗ ਗਈ | ਵਿਧਾਇਕ ਜਾਖੜ ਨੇ ਜਥੇਦਾਰ ਦਾਨੇਵਾਲੀਆ ਦਾ ਹਾਲ ਜਾਣਿਆ ਤੇ ਉਨ੍ਹਾਂ ਨਾਲ ਸੇਮ ਦੀ ਮਾਰ ਹੇਠ ਆ ਰਹੇ ਇਲਾਕੇ ਦੇ ਬਾਗ਼ਾਂ ਨੂੰ ਬਚਾਉਣ ਲਈ ਵੀ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ, ਉਨ੍ਹਾਂ ਦੇ ਸਪੁੱਤਰ ਸਿਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਨੇ 'ਸਸ਼ਕਤ ਅਧਿਆਪਕ, ਸਸ਼ਕਤ ਸਿੱਖਿਆਰਥੀ' ਵਿਸ਼ੇ 'ਤੇ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਵਨਾ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਸੇਵਾ ਦੀਆਂ ਚਰਚਾਵ...
Ad Position 24