13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਓਲੰਪੀਅਨ ਸੰਜੇ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 27-09-2025
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਓਲੰਪੀਅਨ ਸੰਜੇ, ਜੋ ਕਿ ਸੈਂਟਰ ਆਫ਼ ਐਕਸੀਲੈਂਸ, ਹਾਕੀ ਚੰਡੀਗੜ੍ਹ ਦੀ ਨੁਮਾਇੰਦਗੀ ਕਰਦੇ ਹਨ, ਨੂੰ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਦੀ ਇੱਕ ਵਿਸ਼ੇਸ਼ ਫੇਰੀ ਦੌਰਾਨ ਸਨਮਾਨਿਤ ਕੀਤਾ | ਰਾਜਪਾਲ ਨੇ ਸੰਜੇ ਦੀ ਏਸ਼ੀਆ ਕੱਪ 2025 ਵਿਚ ਸੋਨ ਤਗਮਾ ਜਿੱਤਣ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸ਼ੰਸਾ ਕੀਤੀ | ਰਾਜਪਾਲ ਕਟਾਰੀਆ ਨੇ ਸੰਜੇ ਦੇ ਚੰਡੀਗੜ੍ਹ ਹਾਕੀ ਅਕੈਡਮੀ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਦੇ ਸਫ਼ਰ ਨੂੰ ਨੌਜਵਾਨਾਂ ਲਈ ਪ੍ਰੇਰਨਾ ਦੱਸਿਆ | ਉਨ੍ਹਾਂ ਕੋਚ ਦੀ ਵੀ ਪ੍ਰਸ਼ੰਸਾ ਕੀਤੀ, ਜਿਸ ਨੇ ਖਿਡਾਰੀਆਂ ਵਿਚ ਅਨੁਸ਼ਾਸਨ ਤੇ ਟੀਮ ਭਾਵਨਾ ਪੈਦਾ ਕਰਨ ਵਿਚ ਮੁੱਖ ਭੂਮਿਕਾ ਨਿਭਾਈ | ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਤੇ ਉਪ ਪ੍ਰਧਾਨ ਅਨਿਲ ਵੋਹਰਾ ਵੀ ਸਨਮਾਨ ਸਮਾਰੋਹ ਵਿਚ ਮੌਜੂਦ ਸਨ | ਉਨ੍ਹਾਂ ਨੇ ਰਾਜਪਾਲ ਨੂੰ ਸੰਜੇ ਦੇ ਸਫ਼ਰ ਤੇ ਵਿਸ਼ਵ ਪੱਧਰੀ ਅਥਲੀਟਾਂ ਨੂੰ ਵਿਕਸਤ ਕਰਨ ਵਿਚ ਸੈਂਟਰ ਆਫ਼ ਐਕਸੀਲੈਂਸ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਕਿਹਾ ਕਿ ਸੰਜੇ ਦੀ ਸਖ਼ਤ ਮਿਹਨਤ ਤੇ ਪ੍ਰਾਪਤੀਆਂ ਹਾਕੀ ਚੰਡੀਗੜ੍ਹ ਲਈ ਮਾਣ ਵਾਲੀ ਗੱਲ ਹਨ | ਗਿਲਹੋਤਰਾ ਤੇ ਵੋਹਰਾ ਦੇ ਖੇਡ ਲੀਡਰਸ਼ਿਪ ਵਿਚ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਗਈ | ਭਾਵੁਕ ਸੰਜੇ ਨੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਨਿਰੰਤਰ ਸਮਰਥਨ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/> ਅਗਲੀ ਖ਼ਬਰ ਐੱਸ.ਐਮ.ਓ. ਨੇ ਲਾਰਵਾ ਵਿਰੋਧੀ ਗਤੀਵਿਧੀਆਂ ਲਈ ਮੀਟਿੰਗ ਬੁਲਾਈ <br/>
Ad Position 24