13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਇੰਪੀਰੀਅਲ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>

Ad Position 21
No active advertisement
ਅਜੀਤ ਡੈਸਕ 27-09-2025
ਅਬੋਹਰ, 26 ਸਤੰਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਨੇ ਬਾਬਾ ਫਰੀਦ ਜੀ ਨੂੰ ਸਮਰਪਿਤ 'ਵਿਸ਼ਵ ਪੰਜਾਬੀ ਦਿਵਸ' ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਬਹੁਤ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜਨ ਤੇ ਇਸ ਦੀ ਮਹੱਤਤਾ ਨੂੰ ਸਮਝਣ ਦਾ ਇੱਕ ਵਿਸ਼ੇਸ਼ ਮੌਕਾ ਮਿਲਿਆ | ਵਿਸ਼ੇਸ਼ ਸਭਾ ਇਸ ਤੋਂ ਬਾਅਦ ਵੱਖ-ਵੱਖ ਕਲਾਸ-ਰੂਮ ਗਤੀਵਿਧੀਆਂ ਹੋਈਆਂ | ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਜਿਨ੍ਹਾਂ ਵਿਚ ਕਵਿਤਾ ਪਾਠ ਤੇ ਕਵਿਤਾ ਲਿਖਣ, ਲੇਖ ਤੇ ਕਹਾਣੀ ਲਿਖਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਪੰਜਾਬੀ ਵਿਚ ਸਲੋਗਨ ਲਿਖਣ, ਗੁਰਮੁਖੀ ਲਿਖਣ ਤੇ ਕੈਲੀਗ੍ਰਾਫੀ ਮੁਕਾਬਲੇ ਸ਼ਾਮਲ ਸਨ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਭਾਸ਼ਾ ਸਿਰਫ਼ ਸੰਚਾਰ ਦਾ ਮਾਧਿਅਮ ਨਹੀਂ ਹੈ, ਸਗੋਂ ਸਾਡੇ ਸਭਿਆਚਾਰ ਤੇ ਸਭਿਅਤਾ ਦੀ ਪਛਾਣ ਹੈ | ਸਕੂਲ ਦੇ ਡਾਇਰੈਕਟਰ ਸ੍ਰੀ ਸੁਖਵਿੰਦਰ ਪਾਲ ਨੇ ਪ੍ਰੇਰਨਾਦਾਇਕ ਸ਼ਬਦ ਕਹੇ |

Ad Position 22
No active advertisement
ਪਿਛਲੀ ਖ਼ਬਰ ਡਾ. ਮੁਕੁਲ ਸੈਨ ਨੇ ਪੰਤਨਗਰ 'ਚ ਅੰਤਰਰਾਸ਼ਟਰੀ ਪਲੇਟ ਫਾਰਮ 'ਤੇ ਸਰਵੋਤਮ ਪੀ.ਐੱਚ.ਡੀ. ਥੀਸਿਸ ਪੁਰਸਕਾਰ ਜਿੱਤ ਕੇ ਅਬੋਹਰ... ਅਗਲੀ ਖ਼ਬਰ ਓਲੰਪੀਅਨ ਸੰਜੇ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ
Ad Position 24