13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀ ਕਾਲਜ ਅਬੋਹਰ ਵਿਖੇ ਐਨ. ਐੱਸ. ਐੱਸ. ਕੈਂਪ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 27-09-2025
ਅਬੋਹਰ, 26 ਸਤੰਬਰ (ਵਿਵੇਕ ਹੂੜੀਆ)- ਸਰਕਾਰੀ ਕਾਲਜ ਅਬੋਹਰ ਵਿਖੇ ਐਨ.ਐੱਸ.ਐੱਸ. ਕੈਂਪ ਦਾ ਉਦਘਾਟਨ ਪੁਲਿਸ ਸਟੇਸ਼ਨ ਸਿਟੀ ਵਨ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਕੰਬੋਜ ਨੇ ਰਿਬਨ ਕੱਟ ਕੇ ਕੀਤਾ | ਇਸ ਮੌਕੇ ਕਾਲਜ ਕੈਂਪਸ ਵਿਚ ਐਨ.ਸੀ.ਸੀ. ਕੈਡਿਟਾਂ ਦੁਆਰਾ ਇੱਕ ਰੋਜ਼ਾ ਸਫ਼ਾਈ ਮੁਹਿੰਮ ਚਲਾਈ ਗਈ | ਪਰਮਜੀਤ ਕੰਬੋਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇੰਸਪੈਕਟਰ ਪਰਮਜੀਤ ਕੰਬੋਜ ਨੇ ਕਿਹਾ ਕਿ ਕਾਲਜ ਦਾ ਸਮਾਂ ਜ਼ਿੰਦਗੀ ਦਾ ਸਭ ਤੋਂ ਵਧੀਆ ਸਮਾਂ ਹੁੰਦਾ ਹੈ, ਇਸ ਨੂੰ ਕਦੇ ਵੀ ਮਾੜੀ ਸੰਗਤ ਵਿਚ ਬਰਬਾਦ ਨਾ ਕਰੋ | ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਸਿੱਧੇ ਤੌਰ 'ਤੇ ਉਸ ਨੂੰ ਮਿਲ ਸਕਦੇ ਹਨ | ਇਸ ਮੌਕੇ ਪਹੁੰਚੇ ਸਮਾਜ ਸੇਵਕ ਗਗਨ ਚੁੱਘ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ 'ਤੇ ਪੂਰਾ ਧਿਆਨ ਕੇਂਦਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ 'ਚ ਵਰਤਿਆ ਜਾਣਾ ਚਾਹੀਦਾ ਹੈ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਪ੍ਰੋਫੈਸਰ ਪ੍ਰਦੀਪ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੰਚਾਰਜ ਗੁਰਦੀਪ ਸਿੰਘ ਘਰਾਚੋ, ਡਾ. ਅਨੁਰਾਗ ਚੌਧਰੀ ਤੇ ਕਾਲਜ ਦਾ ਸਮੁੱਚਾ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਤੇ ਨਿਗਰਾਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ <br/> ਅਗਲੀ ਖ਼ਬਰ ਡਾ. ਮੁਕੁਲ ਸੈਨ ਨੇ ਪੰਤਨਗਰ 'ਚ ਅੰਤਰਰਾਸ਼ਟਰੀ ਪਲੇਟ ਫਾਰਮ 'ਤੇ ਸਰਵੋਤਮ ਪੀ.ਐੱਚ.ਡੀ. ਥੀਸਿਸ ਪੁਰਸਕਾਰ ਜਿੱਤ ਕੇ ਅਬੋਹਰ...
Ad Position 24