13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਜੀਲੈਂਸ ਤੇ ਨਿਗਰਾਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਨਿਗਰਾਨ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ 'ਤੇ ਜੇਕਰ ਕੋਈ ਅੱਤਿਆਚਾਰ ਦੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਪੁਲਿਸ ਤੇਜ਼ੀ ਨਾਲ ਜਾਂਚ ਕਰ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰੇ | ਉਨ੍ਹਾਂ ਨੇ ਕਿਹਾ ਕਿ ਅਜਿਹੇ ਕੇਸਾਂ ਵਿਚ ਪੀੜਤ ਨੂੰ ਇਨਸਾਫ਼ ਦੇਣ ਦੇ ਨਾਲ-ਨਾਲ ਮੁਆਵਜ਼ਾ ਵੀ ਦਿੱਤਾ ਜਾਂਦਾ ਹੈ | ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਪੜਤਾਲ ਅਧੀਨ ਮੁਕੱਦਮਿਆਂ ਦੀ ਜਾਂਚ ਮੁਕੰਮਲ ਕਰਕੇ ਜਲਦ ਤੋਂ ਜਲਦ ਅਗਲੀ ਕਾਰਵਾਈ ਕੀਤੀ ਜਾਵੇ | ਬੈਠਕ ਵਿਚ ਉਪ ਜ਼ਿਲ੍ਹਾ ਅਟਾਰਨੀ ਸ਼ਿਖਾ ਢਲ, ਲਵਦੀਪ ਸਿੰਘ ਗਿੱਲ ਡੀ.ਐੱਸ.ਪੀ., ਸਿੱਖਿਆ ਵਿਭਾਗ ਤੋਂ ਗੁਰਮੀਤ ਸਿੰਘ, ਖੇਤੀਬਾੜੀ ਵਿਭਾਗ ਤੋਂ ਅਮਨਦੀਪ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਐਨ. ਐੱਸ. ਐੱਸ. ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰੀ ਕਾਲਜ ਅਬੋਹਰ ਵਿਖੇ ਐਨ. ਐੱਸ. ਐੱਸ. ਕੈਂਪ ਦਾ ਉਦਘਾਟਨ <br/>
Ad Position 24