ਅਬੋਹਰ, 26 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਡੀ.ਏ.ਵੀ. ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਨੇ ਪਿ੍ੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਐਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਪ੍ਰਸਿੱਧ ਸਿੱਖਿਅਕ ਤੇ ਜਨਤਕ ਬੁਲਾਰੇ ਡਾ.ਰਾਕੇਸ਼ ਸਹਿਗਲ ਜੋ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਤੇ ਵਾਤਾਵਰਨ ਸੰਤੁਲਨ ਸਮੇਤ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ 'ਤੇ ਇਕ ਵਿਆਪਕ ਭਾਸ਼ਣ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਵਿਦਿਆਰਥੀ ਜੀਵਨ ਕਿਸੇ ਵੀ ਵਿਅਕਤੀ ਲਈ ਇਕ ਮਹੱਤਵਪੂਰਨ ਸਮਾਂ ਹੰੁਦਾ ਹੈ ਜਿੱਥੇ ਉਹ ਆਪਣੇ ਜੀਵਨ ਨੂੰ ਆਕਾਰ ਦੇ ਸਕਦਾ ਹੈ ਤੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾ ਸਕਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਰਾਹੀਂ ਰਾਸ਼ਟਰ ਦੀ ਸੇਵਾ ਕਰਨ ਦੀ ਅਪੀਲ ਵੀ ਕੀਤੀ | ਐਨ.ਐੱਸ.ਐੱਸ. ਇੰਚਾਰਜ ਸੰਜੀਵ ਗੁੰਬਰ ਨੇ ਡਾ.ਰਾਕੇਸ਼ ਸਹਿਗਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਮੀਦ ਪ੍ਰਗਟ ਕੀਤੀ ਕਿ ਉਹ ਭਵਿੱਖ 'ਚ ਵੀ ਇਸ ਤਰ੍ਹਾਂ ਹੀ ਕਾਲਜ ਨਾਲ ਜੁੜੇ ਰਹਿਣਗੇ ਤੇ ਆਪਣੇ ਤਜਰਬਿਆਂ ਨਾਲ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣਗੇ | ਇਸ ਮੌਕੇ ਡਾ.ਅਨੁਪਾਲ, ਮੈਡਮ ਪੂਜਾ ਸ਼ਰਮਾ ਹਾਜ਼ਰ ਸਨ |