ਫ਼ਾਜ਼ਿਲਕਾ, 26 ਸਤੰਬਰ (ਅਮਰਜੀਤ ਸ਼ਰਮਾ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਐਥਲੈਟਿਕਸ ਖਿਡਾਰੀਆਂ ਨੇ ਹੁਸ਼ਿਆਰਪੁਰ ਵਿਚ ਹੋਏ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦਿਖਾਉਂਦੇ ਹੋਏ 33 ਸੋਨੇ ਦੇ ਤਗਮੇ, 25 ਚਾਂਦੀ ਦੇ ਤਗਮੇ ਅਤੇ 6 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਖਿਡਾਰੀਆਂ, ਉਨ੍ਹਾਂ ਦੀ ਕੋਚ ਸ਼੍ਰੀਮਤੀ ਰਾਣੀ ਗਰੇਵਾਲ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਇਹ ਖਿਡਾਰੀ ਪੰਜਾਬ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਅਗਲੇ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸਕੂਲ ਦੀ ਅਗਵਾਈ ਕਰਨਗੇ | ਅਸੀਂ ਸਾਰੇ ਖਿਡਾਰੀਆਂ ਅਤੇ ਕੋਚ ਸ਼੍ਰੀਮਤੀ ਰਾਣੀ ਗਰੇਵਾਲ ਨੂੰ ਇਸ ਜਿੱਤ ਦੇ ਸਫ਼ਰ ਨੂੰ ਜਾਰੀ ਰੱਖਣ ਲਈ ਅਗਾਊਾ ਹੀ ਸ਼ੁੱਭਕਾਮਨਾਵਾਂ ਦਿੰਦੇ ਹਾਂ |