13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪ੍ਰਵਾਸੀਆਂ ਤੇ ਪੰਜਾਬੀਆਂ ਦੇ ਕਲੇਸ਼ ਪਿੱਛੇ ਇਕ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ-ਭਾਈ ਜਸਪਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 27-09-2025
ਫਿਰੋਜ਼ਪੁਰ, 26 ਸਤੰਬਰ (ਸੁਖਵਿੰਦਰ ਸਿੰਘ)- ਪੰਜਾਬ ਤੋਂ ਬਾਹਰਲੇ ਸੂਬਿਆਂ ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ਵਿਚੋਂ ਆਪਣੀ ਰੋਜ਼ੀ ਰੋਟੀ ਖ਼ਾਤਰ ਪੰਜਾਬ ਆਏ ਪ੍ਰਵਾਸੀਆਂ ਤੇ ਪੰਜਾਬੀਆਂ ਵਿਚਕਾਰ ਛਿੜੇ ਵਿਵਾਦ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਧਾਰਮਿਕ ਖੇਤਰ ਦੀ ਸਿਰਮੌਰ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਇਸ ਨੂੰ ਸਰਕਾਰ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ | ਇੱਥੇ ਗੱਲਬਾਤ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਖ਼ਾਸ ਕਰਕੇ ਸਿੱਖ ਕੌਮ ਨੇ ਪਿਛਲੇ ਕਈ ਸਾਲਾਂ ਤੋਂ ਇੱਥੇ ਆਪਣੇ ਰੋਜ਼ਗਾਰ ਵਿਚ ਲੱਗੇ ਪ੍ਰਵਾਸੀਆਂ ਨਾਲ ਆਪਣੀ ਭਾਈਚਾਰਕ ਸਾਂਝ ਬਣਾ ਕੇ ਰੱਖੀ ਹੋਈ ਹੈ ਅਤੇ ਪ੍ਰਵਾਸੀ ਮਜ਼ਦੂਰ ਦੀ ਇਸ ਗੱਲੋਂ ਪੰਜਾਬੀਆਂ ਅਤੇ ਸਿੱਖਾਂ ਦਾ ਅਹਿਸਾਨ ਮੰਨਦੇ ਹਨ ਪਰ ਪਤਾ ਨਹੀਂ ਹਾਲ ਹੀ ਵਿਚ ਕਿਹੜੀ ਸ਼ਕਤੀ ਨੇ ਇਨ੍ਹਾਂ ਦੋਹਾਂ ਵਿਚ ਤਰੇੜਾਂ ਪੈਦਾ ਕਰ ਦਿੱਤੀਆਂ ਹਨ ਜਿਸ ਤੋਂ ਉਹ ਇਕ ਦੂਜੇ ਦੇ ਦੁਸ਼ਮਣ ਬਣ ਗਏ ਹਨ | ਭਾਈ ਜਸਪਾਲ ਸਿੰਘ ਤੇ ਸਾਥੀਆਂ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਇਸ ਪਿੱਛੇ ਇੱਕ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ ਤੇ ਜਿਸ ਦਾ ਸਿਆਸੀ ਆਗੂ ਕਿਸੇ ਕਾਰਨ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਇਸ ਸਮੱਸਿਆ ਦਾ ਫ਼ੌਰੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਗੰਭੀਰ ਸਿੱਟੇ ਨਿਕਲਣਗੇ ਤੇ ਇਹ ਭਾਰਤ ਦੇਸ਼ ਲਈ ਇਕ ਗੰਭੀਰ ਸਮੱਸਿਆ ਬਣੇਗੀ | ਭਾਈ ਜਸਪਾਲ ਸਿੰਘ ਨੇ ਦੋਹਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਆਗੂਆਂ ਦੇ ਇਸ ਸਾਜ਼ਿਸ਼ ਦਾ ਹਿੱਸਾ ਨਾ ਬਣਨ ਤੇ ਆਪਣੀ ਭਾਈਚਾਰਕ ਸਾਂਝ ਬਣਾ ਕੇ ਰੱਖਣ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ੇਸ਼ ਸੈਸ਼ਨ ਕਰਵਾਇਆ <br/>
Ad Position 24