ਪੰਜੇ ਕੇ ਉਤਾੜ, 26 ਸਤੰਬਰ (ਪੱਪੂ ਸੰਧਾ)-ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਕੂਲ ਵਿਚ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਇੱਕ ਸਪੈਸ਼ਲ ਅਸੈਂਬਲੀ ਕਰਵਾਈ ਗਈ ਜਿਸ ਉਪਰੰਤ ਸਕੂਲ ਦੇ ਪ੍ਰਬੰਧਕਾਂ ਵਲੋਂ ਬੱਚਿਆਂ ਲਈ ਇਕ ਕਾਵਿ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਹਿੱਸਾ ਲੈਂਦੇ ਹੋਏ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਕਵਿਤਾਵਾਂ ਤੇ ਆਪਣੇ ਵਿਚਾਰ ਪੇਸ਼ ਕਰਕੇ ਇਸ ਪੋ੍ਰਗਰਾਮ ਨੂੰ ਸਿਖਰ 'ਤੇ ਪਹੁੰਚਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਸਾਮਾ, ਡਾਇਰੈਕਟਰ ਗੋਲਡੀ ਸਾਮਾ ਤੇ ਪਿ੍ੰਸੀਪਲ ਅਖਿਲ ਗੁਗਲਾਨੀ ਵੀ ਮੌਜੂਦ ਸਨ | ਸਕੂਲ ਦੇ ਚੇਅਰਮੈਨ ਪਵਨ ਕੁਮਾਰ ਸਾਮਾ ਨੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਦੀ ਮਹਾਨਤਾ ਦੱਸਦੇ ਹੋਏ ਇਸ ਦਾ ਸਤਿਕਾਰ ਕਰਨ ਲਈ ਕਿਹਾ |