13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦਾਸ ਐਂਡ ਬ੍ਰਾਊਨ ਸਕੂਲ ਨੇ ਭੇਟ ਕੀਤਾ ਸਾਊਾਡ ਸਿਸਟਮ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੇ 12 ਸਾਲ ਪੂਰੇ ਹੋਣ ਦੇ ਜਸ਼ਨਾਂ ਵਜੋਂ ਸਵੇਰਾ ਰਿਸੋਰਸ ਸੈਂਟਰ ਵਿਖੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੇ ਤਹਿਤ ਵਿਸ਼ੇਸ਼ ਲੋੜਾਂ ਵਾਲੇ ਵਿਸ਼ੇਸ਼ ਬੱਚਿਆਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ | ਪਿ੍ੰਸੀਪਲ ਰੁਚੀ ਪਾਂਡੇ ਨੇ ਦੱਸਿਆ ਕਿ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਸਮੇਤ ਉੱਥੇ ਜਾ ਕੇ ਸਾਊਾਡ ਸਿਸਟਮ ਪੇਸ਼ ਕੀਤਾ ਤਾਂ ਜੋ ਵਿਦਿਆਰਥੀ ਸੰਗੀਤ ਰਾਹੀਂ ਆਪਣਾ ਮਨੋਰੰਜਨ ਕਰ ਸਕਣ ਅਤੇ ਇਹ ਸਾਊਾਡ ਸਿਸਟਮ ਸਮੇਂ-ਸਮੇਂ 'ਤੇ ਉਨ੍ਹਾਂ ਲਈ ਲਾਹੇਵੰਦ ਹੋਵੇਗਾ | ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ 'ਤੇ ਰਿਸੋਰਸ ਸੈਂਟਰ ਦਾ ਨਿਰੀਖਣ ਕਰਦੇ ਹਨ ਅਤੇ ਉਨ੍ਹਾਂ ਦੀ ਜ਼ਰੂਰਤ ਦੇ ਮੱਦੇਨਜ਼ਰ ਸਕੂਲ ਪ੍ਰਸ਼ਾਸਨ ਵਲੋਂ ਸਾਊਾਡ ਸਿਸਟਮ ਤੋਹਫ਼ੇ ਵਜੋਂ ਦਿੱਤਾ ਗਿਆ ਹੈ | ਜਨਰਲ ਮੈਨੇਜਰ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਦਾਸ ਐਂਡ ਬ੍ਰਾਊਨ ਸਕੂਲ ਇਕ ਵਿੱਦਿਅਕ ਸੰਸਥਾ ਹੋਣ ਦੇ ਨਾਲ-ਨਾਲ ਸਮਾਜ ਸੇਵਾ ਕਾਰਜਾਂ ਵਿਚ ਮੋਹਰੀ ਵੀ ਹੈ | ਉਨ੍ਹਾਂ ਕਿਹਾ ਕਿ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਸਕੂਲ ਪ੍ਰਸ਼ਾਸਨ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ ਦੀ ਦੇਖਭਾਲ ਕਰਦਾ ਹੈ, ਜਿਵੇਂ ਕਿ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੋਹਫ਼ੇ ਵਜੋਂ ਦੇਣਾ, ਬਿਰਧ ਆਸ਼ਰਮਾਂ ਵਿਚ ਸੇਵਾ, ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਮਦਦ ਕਰਨਾ ਆਦਿ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਲੋਕਾਂ ਵਲੋਂ ਪਿੰਡ ਸ਼ਰੀਹ ਵਾਲਾ ਦਾ ਪੁੱਲ ਚੌੜਾ ਕਰਨ ਦੀ ਮੰਗ <br/> ਅਗਲੀ ਖ਼ਬਰ ਪਿੰਡ ਜਮੀਤਪੁਰ ਢੇਰੂ ਵਿਖੇ ਸਾਲਾਨਾ ਮੇਲੇ 'ਤੇ ਬੰਗੜ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ <br/>
Ad Position 24