ਖੋਸਾ ਦਲ ਸਿੰਘ, 26 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਹਲਕਾ ਜ਼ੀਰਾ ਅਧੀਨ ਆਉਂਦੇ ਪਿੰਡ ਹੋਲਾਂਵਾਲੀ ਵਿਖੇ ਇਕਾਈ ਦਾ ਗਠਨ ਕੀਤਾ ਗਿਆ | ਇਸ ਸਬੰਧ 'ਚ ਕਰਨੈਲ ਸਿੰਘ ਅਤੇ ਮੁਖਤਿਆਰ ਸਿੰਘ ਦੇ ਗ੍ਰਹਿ ਵਿਖੇ ਇਕ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਨਾਲ ਬਾਪੂ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਲਖਵਿੰਦਰ ਸਿੰਘ ਕਰਮੂੰਵਾਲਾ ਮੀਤ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਬਾਹਰਵਾਲੀ ਕੋਰ ਕਮੇਟੀ ਮੈਂਬਰ ਪੰਜਾਬ, ਜਸਬੀਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਂਬਰ ਪੰਜਾਬ, ਰਘਵੀਰ ਸਿੰਘ ਜੰਬਰ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਗੁਰਜੀਤ ਸਿੰਘ ਆਈ.ਟੀ ਸੈੱਲ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਇਕਾਈ ਪ੍ਰਧਾਨ ਮੋਹਕਮ ਵਾਲਾ, ਜਸਵੰਤ ਸਿੰਘ ਟਿੱਬੀ ਅਰਾਈਆਂ, ਨਵਿੰਦਰ ਸਿੰਘ ਸ਼ੀਹਾਂ ਪਾੜੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਹਰਜੀਤ ਸਿੰਘ ਨੂੰ ਇਕਾਈ ਪ੍ਰਧਾਨ, ਹਰਪਾਲ ਸਿੰਘ ਨੂੰ ਇਕਾਈ ਸਕੱਤਰ, ਰਸ਼ਪਾਲ ਸਿੰਘ ਨੂੰ ਇਕਾਈ ਮੀਤ ਪ੍ਰਧਾਨ, ਸਤਨਾਮ ਸਿੰਘ ਚਾਹਲ ਨੂੰ ਆਈ.ਟੀ ਸੈੱਲ ਇੰਚਾਰਜ ਇਕਾਈ ਤੋਂ ਇਲਾਵਾ ਜਗਜੀਤ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ, ਗੁਰਦੀਪ ਸਿੰਘ, ਪਵਨਦੀਪ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਰਾਜਵੀਰ ਸਿੰਘ, ਇੰਦਰ ਸਿੰਘ, ਖੁਸ਼ਵਿੰਦਰ ਸਿੰਘ, ਹਰਗੁਣ ਸਿੰਘ, ਨਛੱਤਰ ਸਿੰਘ, ਮੰਗਲ ਸਿੰਘ, ਗੁਰਨੈਬ ਸਿੰਘ, ਬੇਅੰਤ ਸਿੰਘ, ਮਨਮੋਹਨ ਸਿੰਘ, ਮਸਤਾਨ ਸਿੰਘ, ਗੋਰਾ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਇਸ ਦੌਰਾਨ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜਥੇਬੰਦੀ ਵਿਚ ਆਉਣ 'ਤੇ ਜੀ ਆਇਆਂ ਆਖਿਆ | ਨਵੇਂ ਚੁਣੇ ਗਏ ਪ੍ਰਧਾਨ ਤੇ ਸਮੂਹ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨੀ ਮਸਲਿਆਂ ਲਈ ਲੜੇ ਜਾ ਰਹੇ ਸੰਘਰਸ਼ 'ਚ ਵੱਧ-ਚੜ੍ਹ