22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 28-09-2025
ਅਬੋਹਰ, 27 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਸੀਤੋ ਰੋਡ 'ਤੇ ਬੀਤੀ ਦੇਰ ਰਾਤ ਇੱਕ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਦਰਦਨਾਕ ਮੌਤ ਹੋ ਗਈ | ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ | ਮਿ੍ਤਕ ਅਬੋਹਰ ਦੇ ਪਿੰਡ ਬਹਾਦਰ ਖੇੜਾ ਦਾ ਰਹਿਣ ਵਾਲਾ ਸੀ | ਘਟਨਾ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ਜਾਣਕਾਰੀ ਅਨੁਸਾਰ ਰਾਜਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਬਹਾਦਰ ਖੇੜਾ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ 'ਤੇ ਸ਼ਹਿਰ ਤੋਂ ਪਿੰਡ ਆ ਰਿਹਾ ਸੀ ਕਿ ਭਾਗ ਸਿੰਘ ਖ਼ਾਲਸਾ ਕਾਲਜ ਨੇੜੇ ਅਚਾਨਕ ਸੜਕ 'ਤੇ ਆਵਾਰਾ ਪਸ਼ੂ ਆ ਗਏ ਅਤੇ ਉਹ ਸੜਕ 'ਤੇ ਡਿਗ ਪਿਆ ਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਘਟਨਾ ਦੀ ਜਾਣਕਾਰੀ ਮਿਲਦੇ ਹੀ 112 ਹੈਲਪ ਲਾਈਨ ਦੇ ਹਿਮਾਂਸ਼ੂ, ਗੁਰਜੀਤ ਸਿੰਘ ਤੇ ਰੋਹਿਤ ਕੁਮਾਰ ਆਦਿ ਤੁਰੰਤ ਮੌਕੇ 'ਤੇ ਪਹੁੰਚੇ ਤੇ ਉਸ ਨੂੰ ਗੰਭੀਰ ਹਾਲਤ ਵਿਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜ਼ਿਕਰਯੋਗ ਹੈ ਕਿ ਇਹ ਪਹਿਲੀ ਘਟਨਾ ਨਹੀਂ ਹੈ ਜਿਸ ਵਿਚ ਕਿਸੇ ਵਿਅਕਤੀ ਨੇ ਆਵਾਰਾ ਪਸ਼ੂਆਂ ਕਾਰਨ ਆਪਣੀ ਜਾਨ ਗਵਾਈ ਹੋਵੇ | ਹੁਣ ਤੱਕ ਦਰਜਨਾਂ ਲੋਕ ਇਨ੍ਹਾਂ ਪਸ਼ੂਆਂ ਕਾਰਨ ਬੇਵਕਤੀ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਵਾਰਾ ਪਸ਼ੂਆਂ ਨੂੰ ਫੜਨ ਦਾ ਕੰਮ ਬੰਦ ਕਰਨ ਕਾਰਨ ਮੁੱਖ ਸੜਕਾਂ ਅਤੇ ਸ਼ਹਿਰਾਂ ਤੋਂ ਪਿੰਡਾਂ ਤੱਕ ਦੀਆਂ ਲਿੰਕ ਸੜਕਾਂ ਆਵਾਰਾ ਪਸ਼ੂਆਂ ਨਾਲ ਭਰੀਆਂ ਹੋਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਲੜਕਾ ਲੜਕੀ ਫ਼ਿਲਮੀ ਅੰਦਾਜ਼ 'ਚ ਐਕਟੀਵਾ ਲੈ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਗੋਪੀ ਚੰਦ ਕਾਲਜ ਦੇ ਪੰਜਾਬੀ ਵਿਭਾਗ ਨੇ ਐਕਸਟੈਨਸ਼ਨ ਲੈਕਚਰ ਕਰਵਾਇਆ <br/>
Ad Position 24