22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਧਾਇਕ ਸਵਨਾ ਨੇ ਦਾਣਾ ਮੰਡੀ ਫ਼ਾਜ਼ਿਲਕਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ | ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ, ਐੱਸ.ਡੀ.ਐਮ. ਵੀਰਪਾਲ ਕੌਰ ਤੇ ਹੋਰ | ਅਜੀਤ ਤਸਵੀਰ <br/> 28-09-2025
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਸ਼ਹਿਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਸਾਨ ਰਮੇਸ਼ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਕਬੂਲ ਸ਼ਾਹ ਹਿਠਾੜ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ 'ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਐੱਸ. ਡੀ. ਐੱਮ. ਫ਼ਾਜ਼ਿਲਕਾ ਮੈਡਮ ਵੀਰਪਾਲ ਕੌਰ ਵੀ ਮੌਜੂਦ ਸਨ | ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਵੀ ਖ਼ਰੀਦ ਏਜੰਸੀਆਂ ਵੱਲੋਂ ਮਿਥੇ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਤਕਸੀਮ ਕੀਤੀ ਜਾਵੇਗੀ | ਐੱਸ. ਡੀ. ਐੱਮ. ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖ਼ਰੀਦ ਲਈ ਕੁੱਲ 67 ਖ਼ਰੀਦ ਕੇਂਦਰ ਬਣਾਏ ਗਏ ਹਨ ਤੇ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ 'ਤੇ ਖ਼ਰੀਦ ਕੀਤੀ ਜਾਵੇਗੀ ਤੇ ਇਨ੍ਹਾਂ ਖ਼ਰੀਦ ਕੇਂਦਰ ਵਿਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫ਼ਸਲ ਹੀ ਲੈ ਕੇ ਆਉਣ | ਇਸ ਮੌਕੇ ਡੀ.ਐਫ.ਐੱਸ.ਸੀ. ਵੰਦਨਾ ਕੰਬੋਜ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਸਕੱਤਰ ਮਾਰਕੀਟ ਕਮੇਟੀ ਮਨਦੀਪ ਕਾਮਰਾ, ਰਾਜ ਕੁਮਾਰ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਮਿੰਦਰ ਆਵਲਾ ਵਲੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਹੀ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਨੇ ਜ਼ਿਲ੍ਹੇ ਅੰਦਰ ਨਵੇਂ ਸਮੀਕਰ... ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ 'ਚ ਕਾਂਗਰਸ ਵਿਚ ਇਕ ਵਾਰ ਫਿਰ ਨਜ਼ਰ ਆਈ ਧੜੇਬੰਦੀ <br/>
Ad Position 24