ਫ਼ਾਜ਼ਿਲਕਾ, 27 ਸਤੰਬਰ (ਅਮਰਜੀਤ ਸ਼ਰਮਾ)- ਸਵਾਮੀ ਦਯਾਨੰਦ ਆਈ.ਟੀ.ਆਈ.ਅਰਨੀਵਾਲਾ 'ਚ ਵਿਦਿਆਰਥੀਆਂ ਵਿਚ ਚਾਰਟ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਆਈ.ਟੀ.ਆਈ. ਦੇ ਚੇਅਰਮੈਨ ਮਨਜੀਤ ਸਵਾਮੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਕੌਸ਼ਲ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ 'ਤੇ ਚਾਰਟ ਮੁਕਾਬਲੇ ਕਰਵਾਏ ਜਾਂਦੇ ਹਨ | ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਿਸ ਨਾਲ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਨਵੀਂ ਦਿਸ਼ਾ ਮਿਲੀ | ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਆਈ.ਟੀ.ਆਈ. ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ | ਮੁਕਾਬਲੇ ਵਿਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਆਈ.ਟੀ.ਆਈ. ਦੀ ਮੈਨੇਜਮੈਂਟ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਆਈ.ਟੀ.ਆਈ. ਦਾ ਸਮੂਹ ਸਟਾਫ਼ ਹਾਜ਼ਰ ਸੀ |