ਅਬੋਹਰ, 27 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਸ.ਭਗਤ ਸਿੰਘ ਦੇ ਜੀਵਨ 'ਤੇ ਸਬੰਧਿਤ ਸਲੋਗਨ ਤੇ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਦੌਰਾਨ ਕਾਲਜ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਡੇ ਜੀਵਨ ਲਈ ਬਹੁਤ ਵੱਡੀ ਪ੍ਰੇਰਨਾ ਹਨ | ਸਾਨੂੰ ਉਨ੍ਹਾਂ ਦੇ ਜੀਵਨ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ | ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸ.ਭਗਤ ਸਿੰਘ ਦੇ ਜੀਵਨ ਤੋਂ ਮਿਲਣ ਵਾਲੀ ਸੇਧ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |