ਅਬੋਹਰ, 27 ਸਤੰਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵਾਸੀ ਪਿੰਡ ਕਿੱਲਿ੍ਹਆਂਵਾਲੀ ਨੂੰ ਅਤੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਰਾਤ ਉਨ੍ਹਾਂ ਦੀ ਭੂਆ ਦੇ ਨੌਜਵਾਨ ਪੁੱਤਰ ਰੁਪਿੰਦਰ ਸਿੰਘ ਬਰਾੜ ਵਾਸੀ ਪਿੰਡ ਚੱਕ ਪ੍ਰਤਾਪ ਖੋਸਾ, ਤਹਿਸੀਲ ਸੰਘਰੀਆ (ਰਾਜਸਥਾਨ) ਦੀ ਅਚਾਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਵਿਧਾਇਕ ਜਗਦੀਪ ਕੰਬੋਜ ਗੋਲਡੀ, ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਚੇਅਰਮੈਨ ਦਲਜੀਤ ਸਿੰਘ ਸੰਧੂ, ਚੇਅਰਮੈਨ ਰਾਜਿੰਦਰ ਕੰਬੋਜ ਡੱਬੂ, ਸਰਪੰਚ ਗੁਲਜੀਤ ਸਿੰਘ ਬਰਾੜ, ਜਗਜੀਤ ਸਿੰਘ ਧਾਲੀਵਾਲ, ਸੁਸ਼ੀਲ ਕੁਮਾਰ ਸਵਾਮੀ, ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ, ਮੋਹਨ ਸਿੰਘ ਜਾਖੜ, ਬਲਾਕ ਪ੍ਰਧਾਨ ਰਾਮ ਸਿੰਘ ਬਿਸ਼ਨੋਈ, ਹਲਕਾ ਕੋਆਰਡੀਨੇਟਰ ਕੁਲਬੀਰ ਸਿੰਘ, ਸਰਪੰਚ ਸੁਖਰਾਜ ਸਿੰਘ, ਲਵਪ੍ਰੀਤ ਸਿੰਘ ਐਂਚਲਾ ਆਦਿ ਆਗੂਆਂ, ਸਰਪੰਚਾਂ, ਪੰਚਾਂ ਤੇ ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |