ਅਬੋਹਰ, 27 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) - ਸਥਾਨਕ ਸੀਤੋ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਪਿ੍ੰਸੀਪਲ ਹਰਪ੍ਰੀਤ ਕੌਰ ਔਲਖ ਦੀ ਯੋਗ ਅਗਵਾਈ ਹੇਠ ਸਹਾਇਕ ਡਾਇਰੈਕਟਰ ਜਸਪਾਲ ਸਿੰਘ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ 'ਤੇ ਵੱਧ ਰਹੇ ਨਸ਼ੇ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਕਾਲਜ ਦੇ ਵਿਦਿਆਰਥੀਆਂ ਵਿਚ ਸੂਬਾ ਪੱਧਰੀ ਏਡਸ ਕੰਟਰੋਲ ਸੋਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਰੀਲ ਮੇਕਿੰਗ ਪ੍ਰਤੀਯੋਗਤਾ ਸਥਾਨਕ ਡੀ.ਏ.ਵੀ. ਕਾਲਜ ਅਬੋਹਰ ਵਿਖੇ ਕਰਵਾਈ ਗਈ ਜਿਸ ਵਿਚ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਪ੍ਰਤੀਯੋਗਤਾ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਦੀ ਬੀ.ਸੀ.ਏ. ਤੀਜੇ ਸਾਲ ਦੀ ਵਿਦਿਆਰਥਣ ਜਸ਼ਨਪ੍ਰੀਤ ਨੇ ਰੀਲ ਮੇਕਿੰਗ ਪ੍ਰਤੀਯੋਗਤਾ 'ਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਉਕਤ ਉਪਲਬਧੀ 'ਤੇ ਕਾਲਜ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਤੇ ਕਾਲਜ ਪਿ੍ੰਸੀਪਲ ਡਾਕਟਰ ਹਰਪ੍ਰੀਤ ਕੌਰ ਔਲਖ ਨੇ ਰੈੱਡ ਰਿਮਨ ਕਲੱਬ ਇੰਚਾਰਜ ਮੈਡਮ ਰਿੰਪਲ ਤੇ ਉਨ੍ਹਾਂ ਦੇ ਸਹਿਯੋਗੀ ਮੈਡਮ ਪੂਨਮ, ਪਵਨਪ੍ਰੀਤ, ਜੇਤੂ ਵਿਦਿਆਰਥਣ ਜਸ਼ਨਪ੍ਰੀਤ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਭਵਿੱਖ 'ਚ ਵੀ ਇਸੇ ਤਰ੍ਹਾਂ ਪ੍ਰਤੀਯੋਗਤਾ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |