ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)- ਪਿੰਡ ਅਲਿਆਣਾ ਵਿਖੇ ਸਰਕਾਰੀ ਹਾਈ ਸਕੂਲ 'ਚ ਬੱਚਿਆਂ ਨੂੰ ਪੀਣ ਲਈ ਨਹਿਰੀ ਪਾਣੀ ਮੁਹੱਈਆ ਕਰਵਾਏ ਜਾਣ 'ਤੇ ਪਿੰਡ ਦੀ ਗਰਾਮ ਪੰਚਾਇਤ ਅਤੇ ਸਕੂਲ ਦੇ ਮੁੱਖ ਅਧਿਆਪਕਾ ਅਤੇ ਸਟਾਫ਼ ਨੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਪਿੰਡ ਦੇ ਸਰਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਕੂਲ ਦੀ ਪਿਛਲੇ ਲੰਬੇ ਸਮੇਂ ਤੋਂ ਪੀਣ ਵਾਲੇ ਨਹਿਰੀ ਪਾਣੀ ਦੀ ਮੰਗ ਸੀ ਜਿਸ ਤੋਂ ਬਾਅਦ ਗਰਾਮ ਪੰਚਾਇਤ ਨੇ ਟੈਂਕੀ ਬਣਵਾਈ ਤੇ ਵਿਧਾਇਕ ਗੋਲਡੀ ਕੰਬੋਜ ਦੇ ਯਤਨ ਸਦਕਾ ਸਕੂਲ ਨੂੰ ਨਹਿਰੀ ਪਾਣੀ ਮਿਲਿਆ | ਇਸ ਮੌਕੇ ਸਕੂਲ ਮੁਖੀ ਜੋਤੀ ਸੇਤੀਆ ਅਤੇ ਸਮੂਹ ਸਟਾਫ਼ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਸਮੂਹ ਪੰਚਾਇਤ ਦਾ ਧੰਨਵਾਦ ਕੀਤਾ |