29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਭਾਈ ਲਾਲੋ ਜੀ ਦੇ ਜਨਮ ਦਿਹਾੜੇ 'ਤੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-09-2025
ਫ਼ਿਰੋਜ਼ਪੁਰ, 28 ਸਤੰਬਰ (ਸੁਖਵਿੰਦਰ ਸਿੰਘ)-ਭਾਈ ਲਾਲੋ ਜੀ ਖ਼ਾਲਸਾ ਪੰਥ ਦੇ ਬਣਨ ਤੋਂ ਕਾਫ਼ੀ ਪਹਿਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਵਿਚ ਸਾਥੀ ਸਨ | ਜਿਨ੍ਹਾਂ ਦਾ ਜਨਮ ਦਿਹਾੜਾ ਫ਼ਿਰੋਜ਼ਪੁਰ ਸ਼ਹਿਰ ਵਿਚ ਬਹੁਤ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਗੁਰਦੁਆਰਾ ਬਾਬਾ ਵਿਸ਼ਵਕਰਮਾ ਅੰਮਿ੍ਤਸਰ ਗੇਟ ਵਿਖੇ ਮਨਾਇਆ ਗਿਆ | ਬਾਬਾ ਵਿਸ਼ਵਕਰਮਾ ਯੂਨੀਅਨ ਦੇ ਵਾਈਸ ਪ੍ਰਧਾਨ ਇੰਦਰਜੀਤ ਸਿੰਘ ਮੋਗਾ ਨੇ ਦੱਸਿਆ ਹੈ ਕਿ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਕਾਲ ਸਹਾਇ ਵਾਹਿਗੁਰੂ ਨਾਮ ਲੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਵੇਰੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਰਾਗੀ ਜਥਿਆਂ ਨੇ ਆਪਣੇ ਰਸ ਭਿੰਨੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਉਪਰੰਤ ਭਾਈ ਸਾਹਿਬ ਭਾਈ ਨਿਰਵੈਰ ਸਿੰਘ ਜੀ ਨੇ ਭਾਈ ਲਾਲੋ ਜੀ ਦੇ ਜੀਵਨ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨੇ ਵੀ ਹੰੁਮ੍ਹ ਹੰਮ੍ਹਾ ਕੇ ਇਸ ਕਥਾ ਦਾ ਆਨੰਦ ਮਾਣਿਆ | ਭਾਈ ਨਿਰਵੈਰ ਸਿੰਘ ਨੇ ਸੰਗਤਾਂ ਨੂੰ ਸਿੱਖੀ ਦੇ ਸਿਧਾਂਤਾਂ 'ਤੇ ਚੱਲਣ ਦੇ ਲਈ ਪ੍ਰੇਰਿਤ ਕੀਤਾ | ਅਰਦਾਸ ਅਤੇ ਮੁੱਖ ਵਾਕ ਤੋਂ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਭਾਈ ਲਖਵਿੰਦਰ ਸਿੰਘ, ਭਾਈ ਸੁਖਦੇਵ ਸਿੰਘ ਭੁੱਲਰ, ਭਾਈ ਜਰਨੈਲ ਸਿੰਘ, ਭਾਈ ਸੰਦੀਪ ਸਿੰਘ, ਤਨਵੀਰ ਭੁੱਲਰ, ਤਜਿੰਦਰ ਸਿੰਘ, ਲਵਪ੍ਰੀਤ ਸਿੰਘ, ਜਗਰੂਪ ਸਿੰਘ, ਆਦਿ ਰਾਗੀ ਢਾਡੀ ਜਥਿਆਂ ਨੇ ਆਪਣੇ ਰਸ ਭਿੰਨੇ ਸ਼ਬਦ ਅਤੇ ਕਥਾ ਵਿਚਾਰਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਵਿਸ਼ਵਕਰਮਾ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕੂ ਸੀਨੀਅਰ ਵਾਈਸ ਪ੍ਰਧਾਨ ਜੋਗਾ ਸਿੰਘ ਸਿੱਧੂ ਵਾਈਸ ਪ੍ਰਧਾਨ ਇੰਦਰਜੀਤ ਸਿੰਘ ਮੋਗਾ, ਸੁਖਦੇਵ ਸਿੰਘ ਚੇਅਰਮੈਨ, ਅਸ਼ੋਕ ਕੁਮਾਰ, ਬੋਹੜ ਸਿੰਘ, ਭੰਡਾਰੀ , ਬਿੱਲਾ, ਲੱਖਾ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਸੋਨੰੂ ਬੇਦੀ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੁਵਕ ਸੇਵਾਵਾਂ ਬੋਰਡ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ <br/> ਅਗਲੀ ਖ਼ਬਰ ਸੰਧੂ ਮਰਹਾਣਾ ਪਰਿਵਾਰ ਨੂੰ ਸਦਮਾ, ਮਾਸਟਰ ਗੁਰਦੀਪ ਸਿੰਘ ਸੰਧੂ ਮਰਹਾਣਾ ਦਾ ਦਿਹਾਂਤ <br/>
Ad Position 24