29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਅਰੋੜਾ ਮਹਾਂ ਸਭਾ ਜਲਾਲਾਬਾਦ ਇਕਾਈ ਵਲੋਂ ਦੰਦਾਂ ਦਾ ਮੁਫ਼ਤ ਕੈਂਪ <br/>

Ad Position 21
No active advertisement
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਸਾਹਿਬਾਨ ਤੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦੇ ਹੋਏ ਸੰਸਥਾ ਦੇ ਆਗੂ | <br/> 29-09-2025
ਜਲਾਲਾਬਾਦ, 28 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਭਲਾਈ ਅਤੇ ਸੇਵਾ ਦੇ ਕੰਮਾਂ ਵਿਚ ਮੋਹਰੀ ਸੰਸਥਾ ਅਰੋੜਾ ਮਹਾਂ ਸਭਾ ਜਲਾਲਾਬਾਦ ਇਕਾਈ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਰਲ ਅਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੋੜਾ ਮਹਾ ਸਭਾ ਪੰਜਾਬ ਦੇ ਸਕੱਤਰ ਡਾਕਟਰ ਗੁਰਪ੍ਰੀਤ ਸਿੰਘ ਬੱਬਰ ਨੇ ਦੱਸਿਆ ਕਿ ਸੰਸਥਾ ਵੱਲੋਂ ਵੱਖ-ਵੱਖ ਸਮਿਆਂ ਤੇ ਮੈਡੀਕਲ ਚੈੱਕਅਪ ਕੈਂਪਾਂ ਅਤੇ ਹੋਰ ਸਮਾਜ ਭਲਾਈ ਕੰਮਾਂ ਦਾ ਆਯੋਜਨ ਕੀਤਾ ਜਾਂਦਾ ਹੈ | ਜਿਸ ਤਹਿਤ ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਰਲ ਅਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ 300 ਤੋਂ ਵੱਧ ਮਰੀਜ਼ਾਂ ਵੱਲੋਂ ਆਪਣੇ ਦੰਦਾਂ ਅਤੇ ਸਰੀਰ ਦੀ ਜਾਂਚ ਕਰਵਾਈ ਗਈ | ਇਸ ਮੌਕੇ ਡਾਕਟਰ ਹਾਕਿਮ ਇਰਫਾਨ ਸ਼ੌਕਤ, ਡਾਕਟਰ ਪ੍ਰਦੀਪ ਕੁਮਾਰ ਮਿੱਤਲ,ਡਾਕਟਰ ਵਿਗਣੇਸ਼ ਏ ਕੇ, ਡਾਕਟਰ ਕਨੀਸ਼ ਕਿੰਨਰਾ ਡਾਕਟਰ ਸੁਵੰਸ਼ ਗੁਪਤਾ,ਡਾਕਟਰ ਰਾਹੁਲ ਯਾਦਵ, ਆਦਿ ਡਾਕਟਰਾਂ ਨੇ ਸੇਵਾ ਨਿਭਾਈ ਅਤੇ ਮਰੀਜ਼ਾਂ ਦਾ ਬਹੁਤ ਵਧੀਆ ਤਰੀਕੇ ਨਾਲ ਚੈੱਕਅਪ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ.ਅਮਰੀਕ ਸਿੰਘ ਬਤਰਾ ਚੇਅਰਮੈਨ ਅਰੋੜਾ ਮਹਾਂ ਸਭਾ ਪੰਜਾਬ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਆਏ ਹੋਏ ਨੁਮਾਇੰਦਿਆਂ ਦਾ ਜੀ ਆਇਆ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਭਾ ਦੇ ਚੇਅਰਮੈਨ ਇੰਦਰਜੀਤ ਸਿੰਘ ਮਦਾਨ,ਪ੍ਰਧਾਨ ਓਮ ਪ੍ਰਕਾਸ਼ ਕੁੱਕੜ, ਕਪਿਲ ਗੁੰਬਰ, ਜਸਵਿੰਦਰ ਧਮੀਜਾ,ਲੱਕੀ ਸਿਡਾਨਾ,ਜਸਪਾਲ ਸਿੰਘ ਦਰਗਨ, ਕਵਲ ਕਮੀਰੀਆ ਸੁਰਜੀਤ ਸਿੰਘ ਦਰਗਨ,ਪ੍ਰੀਤ ਦਰਗਨ,ਡਾਕਟਰ ਹਰਜੀਤ ਸਿੰਘ ਅਸ਼ੋਕ ਵਾਟਸ, ਐਡ.ਸਵਨੀਤ ਸਿੰਘ ਆਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਰੋੜਾ ਮਹਾਂ ਸਭਾ ਦੇ ਨੁਮਾਇੰਦੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਅੱਜ ਮਿਲਣਗੇ ਹੜ੍ਹ ਪੀੜਤ ਲੋਕਾਂ ਨੂੰ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਲੜਕੀ ਵਿਰੁੱਧ ਮਾਮਲਾ ਦਰਜ
Ad Position 24