ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਉਮੰਗ ਨਾਲ ਭਾਗ ਲਿਆ ਅਤੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗਰੀਨ ਦੀਵਾਲੀ-ਸਾਫ਼ ਵਾਤਾਵਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਨੇ ਆਨਲਾਈਨ, ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਦੀਵਾਲੀ ਮੌਕੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ, ਦੀਵਾ ਮੇਕਿੰਗ, ਪੋਸਟਰ ਮੇਕਿੰਗ ਤੇ ਰੰਗੋਲੀ ਸਜਾਓ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਬਰਾੜ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਪਿਆਰ ਤੇ ਪ੍ਰਕਾਸ਼ ਦਾ ਤਿਉਹਾਰ ਹੈ | ਸਾਨੂੰ ਇਸ ਨੂੰ ਵਾਤਾਵਰਨ ਦੀ ਰੱਖਿਆ ਕਰਦੇ ਹੋਏ ਮਨਾਉਣਾ ਚਾਹੀਦਾ ਹੈ | ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਾਡੇ ਵਿਦਿਆਰਥੀ ਆਪਣੀ ਪ੍ਰਤਿਭਾ ਤੇ ਰਚਨਾਤਮਿਕਤਾ ਨਾਲ ਸਮਾਜ 'ਚ ਚੰਗਾ ਸੰਦੇਸ਼ ਦੇ ਰਹੇ ਹਨ | ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ, ਪਿ੍ੰਸੀਪਲ ਅਭਿਲੇਖ ਸ਼ਰਮਾ ਆਦਿ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿਚ ਮੈਨੇਜਿੰਗ ਕਮੇਟੀ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ |