ਆਓ ਰਲ ਮਿਲ ਕੇ ਸਮਾਜ 'ਚ ਫੈਲੀਆਂ ਕੁਰੀਤੀਆਂ ਦਾ ਖ਼ਾਤਮਾ ਕਰਦੇ ਹੋਏ ਮਨਾਈਏ ਪ੍ਰਦੂਸ਼ਣ ਰਹਿਤ ਦੀਵਾਲੀ
ਅਜੀਤ ਡੈਸਕ
19-10-2025
ਵਿਧਾਇਕ ਗੋਲਡੀ ਕੰਬੋਜ ਨੇ ਦੀਵਾਲੀ ਤੇ ਬੰਦੀ ਛੋੜ ਤਿਉਹਾਰ ਮੌਕੇ ਨਰੋਏ ਸਮਾਜ ਦੀ ਕੀਤੀ ਕਾਮਨਾ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੀਵਾਲੀ ਤੇ ਬੰਦੀਛੋੜ ਦੀਆਂ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਲੋਕਾਂ ਦੀ ਸਿਹਤਯਾਬ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਦੀਵਾਲੀ ਸਮੂਹ ਪੰਜਾਬੀਆਂ ਦੇ ਘਰਾਂ 'ਚ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ | ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਧੂਆਂ ਰਹਿਤ ਪਟਾਕੇ ਚਲਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਾਡੇ ਸਮਾਜ ਦਾ ਵਾਤਾਵਰਨ ਦਿਨ ਬ ਦਿਨ ਦੂਸ਼ਿਤ ਹੋ ਰਿਹਾ ਹੈ ਜੋ ਨਰੋਏ ਸਮਾਜ ਲਈ ਖ਼ਤਰਾ ਪੈਦਾ ਕਰ ਰਿਹਾ ਹੈ | ਇਸ ਲਈ ਧੂਏਾ ਤੋਂ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਹਰੀ ਦੀਵਾਲੀ ਮਨਾਉਣ ਵੱਲ ਵਧਣਾ ਚਾਹੀਦਾ ਹੈ | ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਵਿੱਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਹਰੀ ਦੀਵਾਲੀ ਮਨਾਉਣ ਸੰਬੰਧੀ ਪ੍ਰੇਰਿਤ ਕਰਨ |
ਵਿਧਾਇਕ ਸਵਨਾ ਨੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਲੋਕਾਂ ਨੂੰ ਦੀਵਾਲੀ ਤੇ ਬੰਦੀਛੋੜ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਲਈ ਡਿਊਟੀ ਲਗਾਈ ਹੈ | ਉਹ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ | ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਸ਼ੁੱਧ ਰੱਖਣਾ ਸਾਡੇ ਸਾਰਿਆਂ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਦੂਸ਼ਿਤ ਹੋਇਆ ਵਾਤਾਵਰਨ ਨਰੋਏ ਸਮਾਜ ਲਈ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਹਰੀ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਧੂਏਾ ਵਾਲੀ ਆਤਿਸ਼ਬਾਜ਼ੀ ਤੋਂ ਪਰਹੇਜ਼ ਕਰਨ |
ਡੀ.ਸੀ. ਸ੍ਰੀਮਤੀ ਸੰਧੂ ਨੇ ਜ਼ਿਲ੍ਹਾ ਵਾਸੀਆਂ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ 'ਤੇ ਬੰਦੀਛੋੜ ਦੀਆਂ ਮੁਬਾਰਕਾਂ ਦਿੰਦਿਆਂ ਜ਼ਿਲ੍ਹਾ ਵਾਸੀਆਂ ਦੀ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਤਿਉਹਾਰਾਂ ਮੌਕੇ ਸਾਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਤੇ ਸਮਾਜ ਦਾ ਨਾਂਅ ਉੱਚਾ ਹੋਵੇ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ | ਇਸ ਲਈ ਲੋਕ ਵੀ ਪ੍ਰਸ਼ਾਸਨ ਦਾ ਸਾਥ ਦੇਣ | ਧੰੂਏਾ ਵਾਲੇ, ਉੱਚੇ ਧਮਾਕੇ ਵਾਲੇ ਪਟਾਕਿਆਂ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਸਕੂਲਾਂ ਤੇ ਘਰਾਂ 'ਚ ਰੰਗੋਲੀ ਆਦਿ ਬਣਾ ਕੇ ਖ਼ੁਸ਼ੀਆਂ ਨਾਲ ਤਿਉਹਾਰ ਮਨਾਉਣ |
ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੇ ਤਿਉਹਾਰਾਂ ਨੂੰ ਚੰਗੀ ਸੋਚ ਨਾਲ ਮਨਾਉਣ ਦਾ ਦਿੱਤਾ ਸੱਦਾ
ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪੰਜਾਬੀਆਂ ਨੂੰ ਦੀਵਾਲੀ 'ਤੇ ਬੰਦੀ ਛੋੜ ਦੀਆਂ ਵਧਾਈ ਦਿੰਦਿਆਂ ਲੋਕਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਰੇ ਲੋਕਾਂ ਦੇ ਘਰਾਂ ਅੰਦਰ ਖ਼ੁਸ਼ੀਆਂ 'ਤੇ ਖੇੜੇ ਲੈ ਕੇ ਆਵੇ | ਲੋਕ ਅਮਨ ਤੇ ਸ਼ਾਂਤੀ ਨਾਲ ਇਹ ਤਿਉਹਾਰ ਮਨਾਉਣ | ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੇ ਮਕਸਦ ਨੂੰ ਜਾਣਦਿਆਂ ਸਾਨੂੰ ਇਹ ਤਿਉਹਾਰ ਮਾੜੇ ਕੰਮ ਛੱਡ ਕੇ ਚੰਗੀ ਸੋਚ ਨਾਲ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਪੁਲਿਸ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ | ਜ਼ਿਲ੍ਹੇ ਅੰਦਰ ਅਮਨ ਤੇ ਸ਼ਾਂਤੀ ਕਾਇਮ ਰੱਖਣਾ ਪੁਲਿਸ ਦਾ ਫ਼ਰਜ਼ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੀ ਪੁਲਿਸ ਦਾ ਸਾਥ ਦੇਣ | ਉੱਚੀ ਆਵਾਜ਼ ਵਾਲੇ ਧਮਾਕੇ ਵਾਲੇ ਪਟਾਕਿਆਂ ਨੂੰ ਨਾ ਚਲਾਉਣ ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਰੱਖੀ ਜਾ ਸਕੇ |
ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਦੀਵਾਲੀ ਤੇ ਬੰਦੀਛੋੜ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਜ਼ਿਲ੍ਹਾ ਵਾਸੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਜ਼ਿੰਦਗੀ ਜਿਊਣ ਲਈ ਚੰਗੀ ਸੇਧ ਦਿੰਦੇ ਹਨ ਤੇ ਸਾਨੂੰ ਇਨ੍ਹਾਂ ਤਿਉਹਾਰਾਂ ਮੌਕੇ ਆਪਣੀਆਂ ਪਰਿਵਾਰਕ ਸਾਂਝਾ ਨੂੰ ਵਧਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਦਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਮੌਕੇ ਜ਼ਿਲ੍ਹਾ ਪੁਲਿਸ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਲੋਕਾਂ ਨੂੰ ਵੀ ਕਿਹਾ ਕਿ ਉਹ ਅਮਨ ਸ਼ਾਂਤੀ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸਮਾਜ ਦੇ ਭਲੇ ਲਈ ਧੰੂਏਾ ਵਾਲੇ ਪਟਾਕਿਆਂ ਤੋਂ ਹੱਟ ਕੇ ਗਰੀਨ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਹੋਣ |
ਤਿਉਹਾਰਾਂ ਮੌਕੇ ਭਾਈਚਾਰਕ ਸਾਂਝਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਵਧੀਏ- ਜੈਮਲਵਾਲਾ
ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਪੰਜਾਬੀਆਂ ਨੂੰ ਦੀਵਾਲੀ ਤੇ ਬੰਦੀਛੋੜ ਦੀਆਂ ਵਧਾਈ ਦਿੰਦਿਆਂ ਲੋਕਾਂ ਨੂੰ ਖ਼ੁਸ਼ੀਆਂ ਤੇ ਖੇੜਿਆਂ ਨਾਲ ਇਹ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਵਧਾਉਣ ਲਈ ਪ੍ਰੇਰਿਤ ਕਰਦੇ ਹਨ | ਸਾਨੂੰ ਜਾਤ ਪਾਤ, ਊਚ ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਮਜ਼ਬੂਤ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕਿਸੇ ਵੀ ਔਖੀ ਘੜੀ ਦੇ ਅੰਦਰ ਪੰਜਾਬੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ | ਉਨ੍ਹਾਂ ਆਮ ਲੋਕਾਂ ਨੂੰ ਇਸ ਦੀਵਾਲੀ ਦੇ ਤਿਉਹਾਰ ਮੌਕੇ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ |
ਪੇਸ਼ਕਸ਼-ਦਵਿੰਦਰ ਪਾਲ ਸਿੰਘ