03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਰਾਸ਼ਟਰੀ ਏਕਤਾ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਗੁਰੂਹਰਸਹਾਏ, 31 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਵੰਦਨਾ ਧਵਨ ਦੀ ਅਗਵਾਈ ਹੇਠ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ 'ਤੇ ਰਾਸ਼ਟਰੀ ਏਕਤਾ ਦਿਵਸ ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐੱਸ.ਪੀ ਰਾਜਬੀਰ ਸਿੰਘ ਅਤੇ ਸਮੂਹ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਏਕਤਾ ਦੇ ਸੰਦੇਸ਼ ਨੂੰ ਸਮਰਪਿਤ ਇਕ ਸ਼ਾਨਦਾਰ ਮੈਰਾਥਨ ਨਾਲ ਕੀਤੀ ਗਈ ਜਿਸ ਵਿਚ ਸਕੂਲ ਦੇ ਵਿਦਿਆਰਥੀਆ ਦੇ ਉਤਸ਼ਾਹ ਨਾਲ ਭਾਗ ਲਿਆ | ਇਸ ਤੋਂ ਬਾਅਦ ਵਿਦਿਆਰਥੀਆ ਵਲੋਂ ਇਕ ਅਨੁਸ਼ਾਸਿਤ ਪਰੇਡ ਦਾ ਪ੍ਰਦਰਸ਼ਨ ਕੀਤਾ ਗਿਆ ਜੋ ਰਾਸ਼ਟਰ ਦੀ ਏਕਤਾ, ਸਮਾਨਤਾ ਤੇ ਨਿਆਂ ਪ੍ਰਤੀ ਉਨ੍ਹਾਂ ਦੇ ਸਤਿਕਾਰ ਨੂੰ ਦਰਸਾਉਂਦਾ ਸੀ | ਇਸ ਮੌਕੇ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਏਕਤਾ ਦੇ ਮਹੱਤਵ 'ਤੇ ਜ਼ੋਰ ਦਿੱਤਾ | ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਯਾਦ ਕਰਾਉਂਦਾ ਹੈ ਕਿ ਸਾਡੀ ਸਭ ਤੋਂ ਵੱਡੀ ਤਾਕਤ ਸਾਡੀ ਵਿਭਿੰਨਤਾ ਵਿਚ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ.ਵੰਦਨਾ ਧਵਨ ਚੇਅਰਮੈਨ ਮਹੀਪਾਲ, ਮੈਨੇਜਰ ਹਰਬੀਰ ਸਿੰਘ ਨੇ ਵਿਦਿਆਰਥੀਆ ਨੂੰ ਸਰਦਾਰ ਪਟੇਲ ਦੇ ਜੀਵਨ ਤੋਂ ਪੇ੍ਰਰਨਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਕੋਆਰਡੀਨੇਟਰ ਅਭੈ ਬਜਾਜ, ਸੰਦੀਪ, ਰਚਨਾ ਮੋਗਾ, ਸਾਹਿਲ, ਸਲੀਮ, ਮੰਗਲ, ਸਰਵਨ, ਗੁਰਚਰਨ, ਸੁਖਵਿੰਦਰ, ਗੁਰਪ੍ਰੀਤ, ਕਰਮਜੀਤ, ਸ਼ਾਇਨਾ ਪਿ੍ੰਸੀਪਲ ਡਾ.ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਦਾ ਡੀ.ਐੱਸ.ਪੀ ਰਾਜਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਬਸਤੀ ਟੈਂਕਾਂ ਵਾਲੀ ਵਿਖੇ ਡੇਂਗੂ ਤੋਂ ਬਚਾਅ ਲਈ ਕਰਵਾਈ ਸਪਰੇਅ <br/> ਅਗਲੀ ਖ਼ਬਰ ਗਊਸ਼ਾਲਾ 'ਚ ਧੂਮਧਾਮ ਨਾਲ ਮਨਾਈ ਗੋਪਾਲ ਅਸ਼ਟਮੀ <br/>
Ad Position 24