ਅਬੋਹਰ, 31 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਵਲੋਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਮਾਪਤੀ 'ਤੇ ਸਕੂਲ ਕਮੇਟੀ ਦੇ ਸਰਪ੍ਰਸਤ ਸ਼ਾਮ ਲਾਲ ਅਰੋੜਾ, ਪਿ੍ੰਸੀਪਲ ਸ੍ਰੀਮਤੀ ਕਿਰਨ ਅਰੋੜਾ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ 'ਚ ਭਾਗ ਲੈਣ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |