03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਪੁਰਬ ਦੇ ਸੰਬੰਧ 'ਚ ਨਗਰ ਕੀਰਤਨ 4 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਮੰਡੀ ਰੋੜਾਂਵਾਲੀ, 31 ਅਕਤੂਬਰ (ਮਨਜੀਤ ਸਿੰਘ ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਾਲਾਨਾ ਨਗਰ ਕੀਰਤਨ 4 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਵਲੋਂ ਸਜਾਇਆ ਜਾ ਰਿਹਾ ਹੈ | ਇਹ ਨਗਰ ਕੀਰਤਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਤੋਂ ਸ਼ੁਰੂ ਹੋ ਕੇ ਬੰਨਾਂਵਾਲਾ, ਪਾਕਾਂ, ਸੰਮੇਵਾਲਾ, ਢਾਣੀ ਰਾਜਪ੍ਰੀਤ ਸਿੰਘ ਖੁੜੰਜ, ਘੇਰੂਵਾਲਾ, ਚੱਕ ਰੋਹੀਵਾਲਾ, ਮੀਨਿਆਂ ਵਾਲਾ, ਹਲੀਮ ਵਾਲਾ, ਮੰਡੀ ਰੋੜਾਂਵਾਲੀ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ, ਨੁਕੇਰੀਆਂ, ਢਾਣੀ ਭਾਈ ਭਗਤੇਵਾਲੀ, ਸ਼ਾਹਪੁਰਾ, ਢਾਣੀ ਚਿਰਾਗ਼, ਝੋਟਿਆਂ ਵਾਲੀ ਹੁੰਦਾ ਹੋਇਆ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਦੌਰਾਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਗੁਰਸੇਵਕ ਸਿੰਘ ਵਲੋਂ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਕੀਤੇ ਜਾਣਗੇ | 3 ਨਵੰਬਰ ਸੋਮਵਾਰ ਨੂੰ ਗੁਰਪੁਰਬ ਦੇ ਸੰਬੰਧ ਵਿਚ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ ਤਪ ਅਸਥਾਨ 'ਤੇ ਅਖੰਡ ਪਾਠ ਅਰੰਭ ਹੋਣਗੇ ਤੇ 5 ਨਵੰਬਰ ਬੁੱਧਵਾਰ ਨੂੰ ਭੋਗ ਪਾਏ ਜਾਣਗੇ ਤੇ ਖੁੱਲੇ੍ਹ ਦੀਵਾਨ ਸਜਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਨਵਯੁਗ ਸਕੂਲ ਅਬੋਹਰ ਵਿਖੇ ਖੇਡ ਮੁਕਾਬਲੇ ਕਰਵਾਏ <br/>
Ad Position 24