ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਫ਼ਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਸ ਸਾਬਕਾ ਸੈਨਿਕ ਪੈਨਸ਼ਨਰਜ਼/ਸਾਬਕਾ ਸੈਨਿਕ ਦੀ ਵਿਧਵਾ ਤੇ ਆਸ਼ਰਿਤ ਦੀ ਫ਼ੌਜ ਦੀ ਫੈਮਲੀ ਪੈਨਸ਼ਨਰਜ਼ ਦੀ ਮਹੀਨਾ ਨਵੰਬਰ 2025 ਵਿਚ ਹਾਜ਼ਰੀ ਲੱਗਣ ਯੋਗ ਹੈ, ਉਨ੍ਹਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਾਜ਼ਿਲਕਾ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ਼ ਸਰਟੀਫਿਕੇਟ) ਲਗਵਾਉਣ ਸੰਬੰਧੀ 3 ਨਵੰਬਰ ਤੋਂ 17 ਨਵੰਬਰ 2025 ਤੱਕ, ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ, ਦਫ਼ਤਰੀ ਸਮੇਂ ਦੌਰਾਨ ਵਿਸ਼ੇਸ਼ ਕੈਪ ਲਗਾਇਆ ਜਾ ਰਿਹਾ ਹੈ | ਇਸ ਲਈ ਉਹ ਆਪਣਾ ਫ਼ੌਜ ਦੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ ਤੇ ਬੈਂਕ ਪਾਸ ਬੁੱਕ ਜਿਸ ਵਿਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਈਲ, ਜਿਸ ਵਿਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫ਼ਤਰ ਵਿਖੇ ਪਹੁੰਚਣ ਤੇ ਇਸ ਮੌਕੇ ਦਾ ਫ਼ਾਇਦਾ ਉਠਾਉਣ |