ਜਲਾਲਾਬਾਦ, 31 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਚੱਕ ਸੈਦੇ ਕੇ ਵਿਖੇ ਸ਼ਹੀਦ ਬਾਬਾ ਮਜੀਠਾ ਸਿੰਘ ਤੇ ਸੰਤ ਬਾਬਾ ਰਿਖੀ ਰਾਮ ਦੀ ਯਾਦ ਵਿਚ 31ਵਾਂ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਨਗਰ ਕੀਰਤਨ ਗੁਰੂ ਜੀ ਦੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਜੋ ਸਵੇਰੇ 10 ਵਜੇ ਪਿੰਡ ਚੱਕ ਸੈਦੇ ਕੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਐਕਮ ਪਬਲਿਕ ਸਕੂਲ 'ਚ ਪੁੱਜਾ ਤੇ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਇਆ | ਸੇਵਾਦਾਰਾਂ ਨੇ ਦੱਸਿਆ ਕਿ ਮਿਤੀ 1 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ | ਇਸ ਦੇ ਬਾਅਦ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ |