ਜਲਾਲਾਬਾਦ, 31 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 6.88 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐਚ.ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਸਿਟੀ ਜਲਾਲਾਬਾਦ ਦੇ ਏਰੀਏ ਵਿਚ ਮੌਜੂਦ ਸੀ ਤੇ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਿਸ ਪਾਰਟੀ ਦੀ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਸੂਰਜ ਪੁੱਤਰ ਰਾਮ ਲਾਲ ਵਾਸੀ ਬੱਲੂਆਣਾ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਬੈਕ ਸਾਈਡ ਭਾਈ ਮਾਂਹ ਸਿੰਘ ਸਕੂਲ ਕੋਲ ਖੜ੍ਹਾ ਹੈ ਤੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਇਤਲਾਹ ਠੋਸ ਤੇ ਭਰੋਸੇਯੋਗ ਹੋਣ 'ਤੇ ਪੁਲਿਸ ਵਲੋਂ ਛਾਪੇਮਾਰੀ ਕਰ ਕੇ ਸੂਰਜ ਪੁੱਤਰ ਰਾਮ ਲਾਲ ਵਾਸੀ ਬੱਲੂਆਣਾ ਨੂੰ 6.88 ਗਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |