03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਭਗਵਾਨ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜੰਡ ਵਾਲਾ ਰੋਡ ਪਾਣੀ ਵਾਲੀ ਡਿੱਗੀ ਫ਼ਾਜ਼ਿਲਕਾ ਦੇ ਨੇੜੇ ਪੁੱਜੀ ਤਾਂ ਜੰਡਵਾਲਾ ਰੋਡ ਪਾਣੀ ਵਾਲੀ ਡਿੱਗੀ ਕੰਧ ਵਾਲੇ ਪਾਸੇ ਝਾੜੀਆਂ ਵਿਚ ਪੁਲਿਸ ਪਾਰਟੀ ਨੇ ਰੌਸ਼ਨ ਲਾਲ ਪੁੱਤਰ ਹੰਸ ਰਾਜ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੂੰ ਸਿਲਵਰ ਪੰਨੀ, ਹੈਰੋਇਨ ਅਲੂਦ, ਲਾਈਟਰ 'ਤੇ 10 ਰੁਪਏ ਦੇ ਕਰੰਸੀ ਨੋਟ ਪਾਈਪ ਬਣੀ ਹੋਈ ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ 6.88 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ
Ad Position 24