08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦੋ ਕਾਰਾਂ ਦੀ ਟੱਕਰ, ਇਕ ਵਿਅਕਤੀ ਦੀ ਮੌਤ-ਦੂਸਰਾ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 02-11-2025
ਅਬੋਹਰ, 1 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਅਤੇ ਸਾਦੁਲ ਸ਼ਹਿਰ ਸੜਕ 'ਤੇ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਦੋ ਕਾਰਾਂ ਦੀ ਆਪਸੀ ਟੱਕਰ 'ਚ ਇਕ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਦੂਸਰਾ ਕਾਰ ਚਾਲਕ ਜ਼ਖ਼ਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਚਾਲਕ ਕਿਸੇ ਵਿਆਹ ਸਮਾਰੋਹ ਤੋਂ ਆ ਰਿਹਾ ਸੀ ਕਿ ਲਾਵਾਰਿਸ ਪਸ਼ੂ ਨੂੰ ਬਚਾਉਣ ਦੇ ਚੱਕਰ ਵਿਚ ਹੋਏ ਇਸ ਹਾਦਸੇ 'ਚ ਉਸ ਦੀ ਜਾਨ ਚਲੀ ਗਈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਜਦ ਕਿ ਜ਼ਖ਼ਮੀ ਨੂੰ ਸੀਤੋ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ 4 ਵਜੇ ਸ੍ਰੀ ਗੰਗਾਨਗਰ ਨਿਵਾਸੀ ਸਤੀਸ਼ ਕੁਮਾਰ ਜੋ ਕਿ ਸੀਤੋ ਗੰੁਨੋ੍ਹ ਵਿਚ ਕਿਸੇ ਵਿਆਹ ਸਮਾਰੋਹ ਤੋਂ ਵਾਪਸ ਆ ਰਿਹਾ ਸੀ ਕਿ ਜਦ ਉਸ ਦੀ ਕਾਰ ਸੀਤੋ ਸਾਦੁਲ ਸ਼ਹਿਰ ਰੋਡ 'ਤੇ ਪਹੁੰਚੀ ਤਾਂ ਅਚਾਨਕ ਲਾਵਾਰਿਸ ਪਸ਼ੂ ਅੱਗੇ ਆਉਣ ਨਾਲ ਉਸ ਦੀ ਕਾਰ ਦੀ ਟੱਕਰ ਸਾਦੁਲ ਸ਼ਹਿਰ ਦੇ ਰਹਿਣ ਵਾਲੇ ਕਾਰ ਚਾਲਕ ਮੋਹਿਤ ਦੀ ਕਾਰ ਨਾਲ ਹੋ ਗਈ | ਇਹ ਟੱਕਰ ਇਤਨੀ ਭਿਆਨਕ ਸੀ ਕਿ ਦੋਨਾਂ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਅਤੇ ਚਾਲਕ ਸਤੀਸ਼ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ | ਆਲ਼ੇ-ਦੁਆਲੇ ਦੇ ਲੋਕਾਂ ਨੇ ਇਸ ਦੀ ਸੂਚਨਾ 112 ਹੈਲਪ ਲਾਈਨ ਅਤੇ ਨਰ ਸੇਵਾ ਟੀਮ ਨੂੰ ਦਿੱਤੀ | ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਸੀਤੋ ਚੌਂਕੀ ਦੇ ਏ.ਐੱਸ.ਆਈ. ਬਲਵੀਰ ਸਿੰਘ ਦੀ ਮੌਜੂਦਗੀ ਵਿਚ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ | ਉੱਥੇ ਹੀ ਮੌਕੇ 'ਤੇ ਆਈ. ਐੱਸ.ਐੱਸ.ਐਫ. ਦੀ ਟੀਮ ਨੇ ਜ਼ਖ਼ਮੀ ਨੂੰ ਇਲਾਜ ਦੇ ਲਈ ਸੀਤੋ ਗੰੁਨੋ੍ਹ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 75ਵੇਂ ਸਾਲਾਨਾ ਗੁਰਪੁਰਬ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਲਾਕੇ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ
Ad Position 24