08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ ਕੇਂਦਰ ਸਰਕਾਰ ਦਾ ਪੰਜਾਬ ਵਿਰੋਧੀ ਫੈਸਲਾ-ਗੁਰਤੇਜ ਸਿੰਘ ਘੁੜਿਆਣਾ <br/>

Ad Position 21
No active advertisement
ਅਜੀਤ ਡੈਸਕ 02-11-2025
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਦਾ ਪੰਜਾਬ ਵਿਰੋਧੀ ਫ਼ੈਸਲਾ ਹੈ, ਜਿਸ ਨਾਲ ਭਾਜਪਾ ਦਾ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋ ਸਕਦਾ | ਉਕਤ ਸ਼ਬਦ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਸਾਬਕਾ ਵਿਧਾਇਕ ਘੁੜਿਆਣਾ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਕਤ ਫ਼ੈਸਲਾ ਲੋਕਤੰਤਰ ਵਿਰੋਧੀ ਹੈ ਜੋ ਕਿ ਪੰਜਾਬ ਦੇ ਵਿੱਦਿਅਕ ਢਾਂਚੇ ਉੱਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਪ੍ਰਵਾਹ ਕੀਤਿਆਂ ਬਿਨਾਂ ਇਕ ਪਾਸੜ ਬਿੱਲ ਜਾਰੀ ਕਰਕੇ ਪੰਜਾਬ ਦੇ ਹੱਕਾਂ 'ਤੇ ਸਿੱਧਾ ਡਾਕਾ ਮਾਰਿਆ ਹੈ | ਉਨ੍ਹਾਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਨੂੰ ਉਕਤ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ | ਉਨ੍ਹਾਂ ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਸਣੇ ਸਮੂਹ ਵਿੱਦਿਅਕ ਸੰਸਥਾਵਾਂ ਅਤੇ ਬੁੱਧੀਜੀਵੀਆਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਉਕਤ ਫ਼ੈਸਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੰਪਨੀਆਂ ਨੂੰ ਘਾਟੇ 'ਚੋਂ ਕੱਢਣ ਲਈ ਕੇਂਦਰ ਸਮਾਰਟ ਬਿਜਲੀ ਮੀਟਰ ਲਗਾਉਣ ਲਈ ਦਿ੍ੜ੍ਹ <br/> ਅਗਲੀ ਖ਼ਬਰ ਪਿੰਡ ਟਾਹਲੀ ਵਾਲਾ ਬੋਦਲਾ ਦੇ ਕਰੀਬ ਤਿੰਨ ਦਰਜਨ ਕਿਸਾਨਾਂ ਨੂੰ ਨਹੀਂ ਮਿਲਿਆ ਬਾਰਿਸ਼ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ...
Ad Position 24