08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨੈਸ਼ਨਲ ਡਿਗਰੀ ਕਾਲਜ ਦੇ ਐਨ. ਸੀ. ਸੀ. ਕੈਡਟ ਨੇ ਰਾਸ਼ਟਰੀ ਏਕਤਾ ਰੈਲੀ 'ਚ ਭਾਗ ਲਿਆ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਫ਼ਾਜ਼ਿਲਕਾ ਪੁਲਿਸ ਪ੍ਰਸ਼ਾਸਨ ਵਲੋਂ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿਚ ਪੁਲਿਸ ਹੈੱਡਕੁਆਟਰ ਵਿਚ ਮਨਾਇਆ ਗਿਆ | ਇਸ ਮੌਕੇ ਪੁਲਿਸ ਵਿਭਾਗ ਵਲੋਂ ਕੱਢੀ ਗਈ ਰੈਲੀ ਵਿਚ ਕਾਲਜ ਦੇ ਐਨ.ਸੀ.ਸੀ ਕੈਡਟ ਨੇ ਪਿ੍ੰਸੀਪਲ ਡਾ. ਰਚਨਾ ਕੁਮਾਰੀ ਦੀ ਅਗਵਾਈ ਵਿਚ ਭਾਗ ਲਿਆ | ਐਨ.ਸੀ.ਸੀ ਕੈਡਟ ਕੇਅਰ ਟੇਕਰ ਪ੍ਰੋਫੈਸਰ ਅੰਕਿਤਾ ਨੇ ਦੱਸਿਆ ਕਿ ਇਹ ਰੈਲੀ ਐਮ.ਆਰ. ਕਾਲਜ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ ਤੱਕ ਕੱਢੀ ਗਈ | ਉਸ ਉਪਰੰਤ ਐਨ.ਸੀ.ਸੀ ਕੈਡਟ ਨੇ ਪੁਲਿਸ ਵਿਭਾਗ ਨਾਲ ਮਿਲ ਕੇ ਪੌਦੇ ਲਗਾਏ | ਇਸ ਮੌਕੇ ਐੱਸ.ਐੱਸ.ਪੀ ਆਸ਼ਵੰਤ ਸਿੰਘ, ਡੀ.ਐੱਸ.ਪੀ ਅਵਿਨਾਸ਼ ਚੰਦਰ, ਡੀ.ਐੱਸ.ਪੀ. ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਮੀ ਕਰ ਕੇ ਕਣਕ ਦੀ ਬਿਜਾਈ ਹੋ ਰਹੀ ਹੈ ਪ੍ਰਭਾਵਿਤ-ਚੰਦੂਮਾਜਰਾ <br/>
Ad Position 24