08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 02-11-2025
ਜਲਾਲਾਬਾਦ, 1 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨ ਘਾਟ ਪਿੰਡ ਕਾਠਗੜ੍ਹ ਦੇ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਿ੍ਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨਸ਼ੀਲੇ ਕੈਪਸੂਲ ਬਿਨਾਂ ਪਰਮਿਟ ਲਿਆ ਕੇ ਵੇਚਣ ਦਾ ਆਦੀ ਹੈ | ਜੋ ਅੱਜ ਵੀ ਪਿੰਡ ਕਾਠਗੜ੍ਹ ਦੇ ਪੰਚਾਇਤ ਘਰ ਦੇ ਨੇੜੇ ਕੈਪਸੂਲ ਵੇਚ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 150 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਰਾ ਖੇੜਾ ਸਕੂਲ ਵਿਖੇ ਮਨਾਇਆ ਗਿਆ ਪੰਜਾਬ ਦਿਵਸ ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦੇ ਐਨ. ਸੀ. ਸੀ. ਕੈਡਟ ਨੇ ਰਾਸ਼ਟਰੀ ਏਕਤਾ ਰੈਲੀ 'ਚ ਭਾਗ ਲਿਆ
Ad Position 24