08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੇਰਾ ਖੇੜਾ ਸਕੂਲ ਵਿਖੇ ਮਨਾਇਆ ਗਿਆ ਪੰਜਾਬ ਦਿਵਸ

Ad Position 21
No active advertisement
ਅਜੀਤ ਡੈਸਕ 02-11-2025
ਬੱਲੂਆਣਾ, 1 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਐਨ.ਐੱਸ.ਐੱਸ.ਕੈਡਟ ਵਲੋਂ ਪੰਜਾਬ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਸੰਤਰੀ ਹਾਊਸ ਵਲੋਂ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਮੈਡਮ ਕੰਚਨ ਅਤੇ ਅਧਿਆਪਕ ਦੇਵਰਾਜ ਵਲੋਂ ਦਿੱਤੀ ਗਈ | ਨਵੇਂ ਅਤੇ ਪੁਰਾਣੇ ਪੰਜਾਬ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਤੇ ਦੋਨਾਂ ਵਿਚ ਫ਼ਰਕ ਬਾਰੇ ਸਕੂਲ ਪਿੰ੍ਰਸੀਪਲ ਮੈਡਮ ਦੀਪਿਕਾ ਠਾਕੁਰ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ | ਇਸ ਸਮੇਂ ਛੇਵੀਂ ਤੋਂ ਅੱਠਵੀਂ ਜਮਾਤ ਦਾ ਬੈਗਲੈੱਸ ਡੇ ਵੀ ਮਨਾਇਆ ਗਿਆ | ਇਸ ਸਮੇਂ ਕਵਿਤਾ ਉਚਾਰਨ, ਸੁੰਦਰ ਲਿਖਾਈ ਮੁਕਾਬਲੇ, ਖੇਡਾਂ ਅਤੇ ਰੋਲ ਪਲੇਅ ਗਤੀਵਿਧੀਆਂ ਵੀ ਕਰਵਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਐਮ. ਡੀ. ਕਾਲਜ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
Ad Position 24