08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਲੋਰੀਅਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਸਲੀਨ ਨੇ ਪਾਸ ਕੀਤੀ ਨੀਟ ਦੀ ਪ੍ਰੀਖਿਆ

Ad Position 21
No active advertisement
ਅਜੀਤ ਡੈਸਕ 02-11-2025
ਜਲਾਲਾਬਾਦ, 1 ਨਵੰਬਰ (ਕਰਨ ਚੁਚਰਾ)-ਲੋਰੀਅਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਆਪਣੀ ਮਿਹਨਤ ਅਤੇ ਦਿ੍ੜ੍ਹ ਨਿਸ਼ਚੇ ਨਾਲ ਨੀਟ ਪ੍ਰੀਖਿਆ ਪਾਸ ਕਰਕੇ ਸਰਕਾਰੀ ਕਾਲਜ 'ਚ ਸੀਟ ਪ੍ਰਾਪਤ ਕੀਤੀ | ਸਕੂਲ ਪਿ੍ੰਸੀਪਲ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪਰਮਿੰਦਰਜੀਤ ਕੌਰ ਨੇ ਜਸਲੀਨ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਲੋਰੀਅਲ ਸਕੂਲ ਦੇ ਪਿ੍ੰਸੀਪਲ ਅਨੂਪ੍ਰੀਤ ਕੌਰ ਨੇ ਕਿਹਾ ਕਿ ਜਸਲੀਨ ਨੇ ਨਾ ਸਿਰਫ਼ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸਕੂਲ ਅਤੇ ਸ਼ਹਿਰ ਦਾ ਦਾ ਮਾਣ ਵਧਾਇਆ ਹੈ | ਜਸਲੀਨ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਹਰ ਕਦਮ 'ਤੇ ਉਸ ਦਾ ਹੌਸਲਾ ਵਧਾਇਆ ਹੈ | ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅਨੂਪ੍ਰੀਤ ਕੌਰ ਨੇ ਜਸਲੀਨ ਦੀ ਇਸ ਪ੍ਰਾਪਤੀ 'ਤੇ ਵਿਸ਼ੇਸ਼ ਸਮਾਰੋਹ ਰੱਖਣ ਦੀ ਘੋਸ਼ਣਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ 'ਤੇ 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24